ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਹਰਾਇਆ। ਜ਼ਿਕਰਯੋਗ ਹੈ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਵੀ ਚੋਣ ਹਾਰ ਗਏ ਹਨ।