ਬਠਿੰਡਾ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਬਠਿੰਡਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਨੇ 63581 ਵੋਟਾਂ ਦੇ ਫਰਕ ਨਾਲ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਇਆ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਰਹਿੰਦੇ ਹੋਏ ਮੁਲਾਜ਼ਮ ਵਰਗ ਹਮੇਸ਼ਾ ਖਫਾ ਰਿਹਾ ਹੈ। ਮੁਲਾਜ਼ਮ ਦੇ ਮਸਲੇ ਹੱਲ ਕਰਨ ਦੀ ਬਜਾਏ ਮਨਪ੍ਰੀਤ ਸਿੰਘ ਬਾਦਲ ਹਮੇਸ਼ਾ ਪੰਜਾਬ ਦਾ ਖਜ਼ਾਨਾ ਖਾਲੀ ਦਾ ਬਹਾਨਾ ਲਗਾਉਂਦੇ ਰਹੇ। ਮੁਲਾਜ਼ਮਾਂ ਵੱਲੋਂ ਮੰਗਾਂ ਪੂਰਾ ਨਾ ਹੋਣ ਕਾਰਨ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਉਣ ਦਾ ਤਹੱਈਆ ਕੀਤਾ ਗਿਆ।
ਇਹ ਵੀ ਪੜ੍ਹੋ : ਚੰਨੀ ਸਮੇਤ ਸਾਰੇ ਸਾਬਕਾ ਮੁੱਖ ਮੰਤਰੀ ਹਾਰੇ
(advt53)