ਦਿੱਲੀ/12 ਮਾਰਚ/ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਗੋਕੁਲਪੁਰੀ ਇਲਾਕੇ ਵਿੱਚ ਸਥਿਤ ਝੁੱਗੀ ਬਸਤੀ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। 60 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੱਜ ਗੋਕੁਲਪੁਰੀ ਜਾਣਗੇ ਅਤੇ ਪੀੜਤਾਂ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਤੁਰੰਤ ਬਾਅਦ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦਿੱਲੀ ਫਾਇਰ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ 7 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।