ਟੋਰਾਂਟੋ/ 14 ਮਾਰਚ/ ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਇਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਸੂਤਰਾਂ ਮੁਤਾਬਿਕ ਹਾਦਸਾ ਵੈਨ ਤੇ ਟ੍ਰੇਲਰ ਦੀ ਟੱਕਰ ਕਾਰਨ ਵਾਪਰਿਆ। ਸਥਾਨਕ ਪੁਲਿਸ ਨੇ ਦੱਸਿਆ ਕਿ 24 ਸਾਲਾ ਹਰਪ੍ਰੀਤ ਸਿੰਘ, 21 ਸਾਲਾ ਜਸਪ੍ਰੀਤ ਸਿੰਘ, 22 ਸਾਲਾ ਕਰਨਪਾਲ ਸਿੰਘ, 23 ਸਾਲਾ ਮੋਹਿਤ ਚੌਹਾਨ ਅਤੇ 23 ਸਾਲਾ ਪਵਨ ਕੁਮਾਰ ਹਾਦਸੇ ਵਿੱਚ ਮਰਨ ਵਾਲਿਆਂ ‘ਚ ਸ਼ਾਮਿਲ ਹਨ।ਹਾਦਸੇ ਦੇ ਸ਼ਿਕਾਰ ਸਾਰੇ ਨੌਜਵਾਨਾਂ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਵੀ ਹੋਏ ਹਨ ਜੋ ਕਿ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਸਹਾਇਤਾ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ।