ਜਲੰਧਰ, 20 ਮਾਰਚ, ਦੇਸ਼ ਕਲਿੱਕ ਬਿਓਰੋ :
ਆਪਣੇ ਚੰਗੇ ਭਵਿੱਖ ਦੇ ਲਈ ਰੋਜ਼ੀ ਰੋਟੀ ਦੀ ਭਾਲ ਵਿੱਚ ਇਟਲੀ ਗਏ ਇਕ ਪੰਜਾਬੀ ਨੌਜਵਾਨ ਦੀ ਜਿਉਂਦੇ ਸੜ ਕੇ ਮੌਤ ਹੋ ਗਈ ਅਤੇ ਇਕ ਜ਼ਖਮੀ ਹੋਣ ਦੀ ਦੁਖਦਾਈ ਖਬਰ ਹੈ। ਦੋ ਨੌਜਵਾਨ ਇਟਲੀ ਦੇ ਜ਼ਿਲ੍ਹੇ ਲਾਤੀਨਾ ਸ਼ਹਿਰ ਵਿੱਚ ਰਹਿੰਦੇ ਸਨ। ਪੰਜਾਬ ਇਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਏ ਤਾਂ ਘਰ ਵਿੱਚ ਠੰਢ ਤੋਂ ਬਚਣ ਲਈ ਉਨ੍ਹਾਂ ਹੀਟਰ ਚਲਾਇਆ, ਜਿਸ ਨਾਲ ਕਮਰੇ ਵਿੱਚ ਅੱਗ ਲੱਗ ਗਈ। ਅੱਗ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਲਛਮਣ ਦਾਸ ਵਜੋਂ ਹੋਈ ਹੈ।