Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਉਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ’ਤੇ ਖ਼ਾਸ ਧਿਆਨ ਦੇਣ ਦੀ ਲੋੜ : ਸਿਵਲ ਸਰਜਨ

Updated on Tuesday, March 22, 2022 18:41 PM IST


- ਮਾਤਰੀ ਮੌਤਾਂ ਦੇ ਕਾਰਨ, ਉਪਾਅ, ਨਿਗਰਾਨੀ ਅਤੇ ਕਾਰਵਾਈ ਸਬੰਧੀ ਦੋ ਦਿਨਾ ਟ੍ਰੇਨਿੰਗ ਹੋਈ

ਮੋਹਾਲੀ,  22 ਮਾਰਚ  (ਦੇਸ਼ ਕਲਿੱਕ ਬਿਓਰੋ) :  ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਮੈਡੀਕਲ ਕਾਲਜ ’ਚ “ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ (ਐਮ.ਡੀ.ਐਸ.ਆਰ).” ਵਿਸ਼ੇ ’ਤੇ ਦੋ ਦਿਨਾ ਟ੍ਰੇਨਿੰਗ ਹੋਈ, ਜਿਸ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ, ਸਟਾਫ ਨਰਸਾਂ ਅਤੇ ਏ.ਐਨ.ਐਮਜ਼ ਨੇ ਭਾਗ ਲਿਆ।

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਟ੍ਰੇਨਿੰਗ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਤਰੀ ਮੌਤਾਂ ਰੋਕਣ ਲਈ ਐਮ.ਡੀ.ਐਸ.ਆਰ. ਨਿਰੰਤਰ ਚੱਲਣ ਵਾਲਾ ਨਿਗਰਾਨੀ ਸਿਸਟਮ ਹੈ, ਜਿਸ ਨਾਲ ਸਿਹਤ ਸੇਵਾਵਾਂ ਵਿਚ ਸੁਧਾਰ ਲਿਆ ਕੇ ਭਵਿੱਖ ਵਿਚ ਮਾਤਰੀ ਮੌਤਾਂ ਨੂੰ ਰੋਕਣ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਮਾਤਰੀ ਮੌਤਾਂ ਨੂੰ ਘਟਾਉਣ ਲਈ ਹਰ ਗਰਭਵਤੀ ਔਰਤ ਦਾ ਇਸਤਰੀ ਰੋਗ ਮਾਹਰ ਡਾਕਟਰ ਕੋਲੋਂ ਚੈਕਅੱਪ ਕਰਵਾਇਆ ਜਾਵੇ ਤੇ ਹਾਈ ਰਿਸਕ ਜਾਂ ਉਚ ਜੋਖਮ ਵਾਲੀਆਂ ਔਰਤਾਂ ਵਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਟ੍ਰੇਨਿੰਗ ਦਾ ਮੁੱਖ ਉਦੇਸ਼ ਵੀ ਮਾਤਰੀ ਮੌਤ ਦਰ ਦੇ ਸਹੀ ਕਾਰਨਾਂ ਦਾ ਪਤਾ ਲਗਾ ਕੇ ਉਸ ਵਿਚ ਕਮੀ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਇਕ ਜਾਂਚ, ਨਿਗਰਾਨੀ ਤੇ ਮੁਲਾਂਕਣ ਪ੍ਰਣਾਲੀ ਹੈ, ਜਿਸ ਵਿਚ ਅਸੀਂ ਗਰਭਵਤੀ ਔਰਤ ਦੀ ਮੌਤ ਦੇ ਕਾਰਨਾਂ ਦੀ ਪੜਤਾਲ ਕਰਦੇ ਹਾਂ ਅਤੇ ਕਾਰਨ ਸਮਝਣ ਤੋਂ ਬਾਅਦ ਹਾਈ ਰਿਸਕ ਔਰਤਾਂ ਸਮੇਤ ਗਰਭਵਤੀ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ, ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣ ’ਤੇ ਵਿਸ਼ੇਸ਼ ਧਿਆਨ ਦਿੰਦੇ ਹਾਂ।  

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਿਧੀ ਕੌਸ਼ਲ ਨੇ ਕਿਹਾ ਕਿ ਪਿਛਲੇ ਵਰ੍ਹਿਆਂ ਦੌਰਾਨ ਸਿਹਤ ਵਿਭਾਗ ਨੇ ਰਿਪੋਰਟਿੰਗ, ਮੁਲਾਂਕਣ ਅਤੇ ਐਕਸ਼ਨ ਪਲਾਨ ਨਾਲ ਮਾਤਰੀ ਮੌਤ ਦੀ ਮੁਲਾਂਕਣ ਪ੍ਰਕਿਿਰਆ ਸ਼ੁਰੂ ਕੀਤੀ ਸੀ, ਜਿਸ ਤਹਿਤ ਮਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਕੇ ਠੋਸ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਲਈ ਪ੍ਰਕਿਿਰਆ ਨੂੰ ਤੇਜ਼ ਅਤੇ ਪ੍ਰਬੰਧਨ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਰੀ ਮੌਤ ਦਾ ਗੁਪਤ ਮੁਲਾਂਕਣ ਕਰਵਾਉਣ ਲਈ ਇਕ ਸਿਸਟਮ ਸਥਾਪਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਾਰਨਾਂ ਦੇ ਮੁਲਾਂਕਣ ਨਾਲ ਭਵਿੱਖ ਵਿਚ ਠੋਸ ਕਦਮ ਉਠਾਏ ਜਾ ਸਕਦੇ ਹਨ। ਇਸ ਤਹਿਤ ਹਰ ਮਾਤਰੀ ਮੌਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ।

ਟ੍ਰੇਨਿੰਗ ਵਿਚ ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ, ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ, ਐਸ.ਐਮ.ਓ. ਡਾ. ਸੁਰਿੰਦਰਪਾਲ ਕੌਰ, ਡਾ. ਅਲਕਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਸਮੇਤ ਕਈ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X