ਨਵੀਂ ਦਿੱਲੀ/25 ਮਾਰਚ/ਦੇਸ਼ ਕਲਿਕ ਬਿਊਰੋ:
ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਸ਼ੁੱਕਰਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਾਂਗ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਅਜੀਤ ਡੋਭਾਲ ਨਾਲ ਮੁਲਾਕਾਤ 'ਚ ਵਾਂਗ ਯੀ ਨੇ ਸਰਹੱਦੀ ਵਿਵਾਦ ਅਤੇ ਯੂਕਰੇਨ ਯੁੱਧ ਦੇ ਭੂ-ਰਾਜਨੀਤਿਕ ਪਹਿਲੂਆਂ 'ਤੇ ਚਰਚਾ ਕੀਤੀ।ਵਾਂਗ ਪਾਕਿਸਤਾਨ ਦੇ ਤਿੰਨ ਦਿਨਾਂ ਦੌਰੇ ਅਤੇ ਅਫਗਾਨਿਸਤਾਨ ਦੇ ਸੰਖੇਪ ਦੌਰੇ ਤੋਂ ਬਾਅਦ ਵੀਰਵਾਰ ਨੂੰ ਦਿੱਲੀ ਪਹੁੰਚੇ ਸਨ। ਮਈ 2020 'ਚ ਗਲਵਾਨ ਘਾਟੀ 'ਚ ਦੋਹਾਂ ਦੇਸ਼ਾਂ ਵਿਚਾਲੇ ਹੋਏ ਸੰਘਰਸ਼ ਤੋਂ ਬਾਅਦ ਚੀਨ ਦੇ ਕਿਸੇ ਸੀਨੀਅਰ ਨੇਤਾ ਦੀ ਇਹ ਪਹਿਲੀ ਯਾਤਰਾ ਹੈ। ਇਸ ਮੁਲਾਕਾਤ ਤੋਂ ਬਾਅਦ ਉਹ ਨੇਪਾਲ ਦਾ ਦੌਰਾ ਕਰਨ ਜਾ ਰਹੇ ਹਨ।