ਨਵੀਂ ਦਿੱਲੀ: 30 ਮਾਰਚ, ਦੇਸ਼ ਕਲਿੱਕ ਬਿਓਰੋ
ਭਾਜਪਾ ਦੇ ਯੁਵਾ ਵਿੰਗ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ ਕੀਤਾ ਗਿਆ ਹੈ ਅਤੇ ਭੰਨ ਤੋੜ ਕੀਤੀ ਗਈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਬੁਰੀ ਤਰ੍ਹਾਂ ਹੋਈ ਹਾਰ ਤੋਂ ਬੁਖਲਾਹਟ ਵਿੱਚ ਹੈ। ਪੁਲਿਸ ਦੀ ਮੌਜੂਦਗੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਘਰ ‘ਤੇ ਹਮਲਾ ਇੱਕ ਕਾਇਰਾਨਾ ਹਰਕਤ ਹੈ। ਮਨੀਸ਼ ਸਿਸੋਦੀਆ ਵਲੋਂ ਆਪਣੇ ਟਵਿੱਟਰ ਪੇਜ 'ਤੇ ਇਹ ਜਾਣਕਾਰੀ ਦਿੱਤੀ ਗਈ ਹੈ। ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤਾ ਗਿਆ ਹੈ ਤੇ ਸੀ.ਸੀ.ਟੀ.ਵੀ ਕੈਮਰੇ ਅਤੇ ਸਿਕਓਰਟੀ ਬੈਰੀਕੇਡ ਵੀ ਤੋੜੇ ਗਏ ਹਨ।(MOREPIC1)