ਮੋਰਿੰਡਾ, 4 ਅਪਰੈਲ (ਭਟੋਆ)
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਬੀਏ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ 2021-22 ਵਿੱਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਉਕਤ ਵਿਦਿਆਰਥਣ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਸ਼ੂਟਿੰਗ 25 ਮੀਟਰ ਸਪੋਰਟਸ ਪਿਸਟਲ ਵੂਮੈਨ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਿੱਸਾ ਲਿਆ ਸੀ। ਇਸ ਚੈਂਪੀਅਨਸ਼ਿਪ ਵਿੱਚ ਭਾਰਤ ਦੀਆ 70 ਦੇ ਕਰੀਬ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਨੈਸ਼ਨਲ ਲੈਵਲ ਤੇ ਚਮਕਾਇਆ ਹੈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਆਦਿ ਹਾਜਰ ਸਨ।