ਪੰਜਾਬ ਸਰਕਾਰ ਖਿਲਾਫ ਨਿੰਦਾ ਮਤਾ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ/5 ਅਪ੍ਰੈਲ/ਦੇਸ਼ ਕਲਿਕ ਬਿਊਰੋ:
ਹਰਿਆਣਾ ਸਰਕਾਰ ਨੇ ਅੱਜ 5 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਸਵੇਰੇ 9.30 ਵਜੇ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੈ, ਜਿਸ ਵਿਚ ਏਜੰਡੇ 'ਤੇ ਚਰਚਾ ਕੀਤੀ ਜਾਵੇਗੀ।ਹਾਲਾਂਕਿ ਇਹ ਤੈਅ ਹੈ ਕਿ ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਮਤੇ ਤੋਂ ਬਾਅਦ ਪੰਜਾਬ ਸਰਕਾਰ ਦੀ ਇਸ ਕਾਰਵਾਈ 'ਤੇ ਹਰਿਆਣਾ ਵਿਧਾਨ ਸਭਾ 'ਚ ਨਿੰਦਾ ਮਤਾ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਵਿਸ਼ੇਸ਼ ਸੈਸ਼ਨ ਵਿੱਚ ਐਸਵਾਈਐਲ ਅਤੇ 400 ਹਿੰਦੀ ਭਾਸ਼ੀ ਪਿੰਡਾਂ ਦਾ ਮੁੱਦਾ ਵੀ ਉਠਾਇਆ ਜਾਵੇਗਾ। ਕਾਂਗਰਸ ਵਿਧਾਇਕ ਕਿਰਨ ਚੌਧਰੀ ਨੇ ਵਿਸ਼ੇਸ਼ ਇਜਲਾਸ ਬੁਲਾਉਣ 'ਤੇ ਕਿਹਾ ਕਿ ਸਰਕਾਰ ਨੇ ਸਿਰਫ ਖਾਨਾਪੂਰਤੀ ਕੀਤੀ ਹੈ।ਜ਼ਿਕਰਯੋਗ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਬਣਾਉਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਗਿਆ ਅਤੇ ਅਦਾਲਤ ਨੇ ਵੀ ਪੰਜਾਬ ਸਰਕਾਰ ਨੂੰ ਨਹਿਰ ਬਣਾਉਣ ਦੇ ਹੁਕਮ ਜਾਰੀ ਕੀਤੇ ਪਰ ਪੰਜਾਬ ਨੇ ਨਹਿਰ ਬਣਾਉਣ ਦੀ ਬਜਾਏ ਇਸ ਨਹਿਰ ਪੱਟ ਦਿੱਤੀ ਅਤੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ। ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ ਅਤੇ ਰਹੇਗੀ।