ਮੋਰਿੰਡਾ, 11 ਅਪਰੈਲ (ਭਟੋਆ)
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿਖੇ ਬਾਰ੍ਹਵੀਂ ਜਮਤਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਵਿਦਾ ਹੋ ਰਹੇ ਵਿਦਿਆਰਥੀਆਂ ਵੱਲੋਂ ਸਕੂਲ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਇੱਕ ਦੂਜੇ ਨਾਲ ਸਾਂਝਾ ਕੀਤਾ ਗਿਆ। ਪ੍ਰਿੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਪਾਰਟੀ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਲਈ ਕਈ ਪ੍ਰਕਾਰ ਦੀਆਂ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ। ਸਕੂਲ ਦੇ ਪ੍ਰਬੰਧਕਾਂ ਵੱਲੋਂ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵੱਖ-ਵੱਖ ਖਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਅਤੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਨੇ ਵਿਦਾ ਹੋ ਰਹੇ ਵਿਦਿਅਰਥੀਆਂ ਦੇ ਚੰਗੇ ਭਵਿੱਖ ਲਈ ਸੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਸੰਸਥਾ ਵੱਲੋਂ ਦਿੱਤੇ ਚੰਗੇ ਸੰਸਕਾਰਾਂ ਨੂੰ ਹਮੇਸ਼ਾ ਯਾਦ ਰੱਖਣ ਜੋ ਉਨ੍ਹਾਂ ਨੂੰ ਸਫਲਤਾਂ ਦੀ ਪੌੜੀ ਚੜ੍ਹਨ ਵਿੱਚ ਹਮੇਸ਼ਾ ਸਹਿਯੋਗ ਕਰਨਗੇ। ਇਸ ਮੌਕੇ ਹੈੱਡ ਕੋਆਰਡੀਨੇਟਰ ਅਨੀਤਾ ਸ਼ਰਮਾ, ਭੁਪਿੰਦਰ ਸਿੰਘ, ਜੋਤੀ ਸ਼ਰਮਾ, ਸੋਨਆ ਜੈਸੀ, ਮਨਪ੍ਰੀਤ ਕੌਰ, ਰੁਪਿੰਦਰ ਕੌਰ, ਮਮਤਾ ਸ਼ਰਮਾ, ਵਿਕਾਸ ਕੁਮਾਰ, ਹਰਪ੍ਰੀਤ ਸਿੰਘ, ਸੁਨੀਤਾ ਸ਼ਰਮਾ ਅਤੇ ਕਿਰਨਦੀਪ ਕੌਰ ਆਦਿ ਹਾਜਰ ਸਨ।
ਕੈਪਸ਼ਨ: ਪੰਜਾਬ ਇੰਟਰਨੈਸ਼ਨਲ ਸਕੂਲ ਵਿਖੇ ਬਾਰ੍ਹਵੀ ਜਮਾਤ ਦੇ ਵਿਦਿਆਰਥੀ ਵਿਦਾਇਗੀ ਪਾਰਟੀ ਤੋਂ ਬਾਅਦ ਪ੍ਰਬੰਧਕਾਂ ਨਾਲ।