ਬਾਘਾਪੁਰਾਣਾ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਮੋਗਾ ਜ਼ਿਲ੍ਹੇ ਦੇ ਪਿੰਡ ਵੈਰੋਕੇ ਦੇ ਨੌਜਵਾਨ ਦੀ ਮਨੀਲਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਧੀਰਾ ਪੁੱਤਰ ਸ. ਗੁਰਦੀਪ ਸਿੰਘ ਵੈਰੋਕੇ ਵਜੋਂ ਹੋਈ ਹੈ। ਅਜਿਹੀ ਦੁਖਦਾਈ ਖਬਰ ਸੁਣ ਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੀਲਾ ਵਿੱਚੋਂ ਲਾਸ਼ ਨੂੰ ਭਾਰਤ ਲਿਆਉਣ ਲਈ ਉੱਥੇ ਰਹਿੰਦੇ ਪਿੰਡ ਦੇ ਨੌਜਵਾਨ ਗੁਰੂਦੁਆਰਾ ਸਾਹਿਬ ਕਮੇਟੀ ਦੇ ਸਹਿਯੋਗ ਨਾਲ ਕੋਸ਼ਿਸ਼ ਕਰ ਰਹੇ ਹਨ ਅਤੇ ਕੁਝ ਦਿਨਾਂ ਤੱਕ ਲਾਸ਼ ਮਾਪਿਆਂ ਕੋਲ ਪਹੁੰਚ ਜਾਵੇਗੀ। ।