ਨਵੀਂ ਦਿੱਲੀ/28 ਅਪ੍ਰੈਲ/ਦੇਸ਼ ਕਲਿਕ ਬਿਊਰੋ:
ਦੇਸ਼ 'ਚ ਕੋਰੋਨਾ ਦੇ ਨਵੇਂ ਕੇਸ ਤਿੰਨ ਹਜ਼ਾਰ ਦਾ ਅੰਕੜਾ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਨੇ ਅੱਜ ਵੀਰਵਾਰ ਨੂੰ ਕੋਰੋਨਾ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ। ਰਿਪੋਰਟ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਤਿੰਨ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਅੱਜ ਵੀਰਵਾਰ ਨੂੰ, ਕੋਰੋਨਾ ਦੇ 3,303 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ 2,563 ਠੀਕ ਹੋ ਚੁੱਕੇ ਹਨ।ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 39 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 5,23,693 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 16,980 ਹੋ ਗਏ ਹਨ। ਰੋਜ਼ਾਨਾ ਸਕਾਰਾਤਮਕਤਾ ਦਰ ਵੀ ਵਧ ਕੇ 0.66% ਹੋ ਗਈ ਹੈ।