ਨਵੀਂ ਦਿੱਲੀ/29 ਅਪ੍ਰੈਲ/ਦੇਸ਼ ਕਲਿਕ ਬਿਊਰੋ:
ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਇੱਕ ਵਾਰ ਫਿਰ ਵੱਧ ਰਹੀ ਹੈ। 28 ਅਪ੍ਰੈਲ ਨੂੰ ਭਾਰਤ 'ਚ ਕੋਰੋਨਾ ਨਾਲ 60 ਲੋਕਾਂ ਦੀ ਮੌਤ ਹੋ ਗਈ। ਇਹ ਅੰਕੜਾ ਪਿਛਲੇ ਦਿਨ ਦੇ ਮੁਕਾਬਲੇ ਡੇਢ ਗੁਣਾ ਹੈ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਕੁੱਲ 5.23 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 3,377 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ 2,496 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਐਕਟਿਵ ਕੇਸਾਂ ਭਾਵ ਇਲਾਜ ਅਧੀਨ ਲੋਕਾਂ ਦੀ ਗਿਣਤੀ ਵੀ 17,801 ਤੱਕ ਪਹੁੰਚ ਗਈ ਹੈ। ਪਿਛਲੇ ਦਿਨ, ਕੋਰੋਨਾ ਲਈ 4.73 ਲੱਖ ਸੈਂਪਲ ਟੈਸਟ ਕੀਤੇ ਗਏ ਸਨ। ਇਸ ਤੋਂ ਪਹਿਲਾਂ ਵੀਰਵਾਰ ਨੂੰ 3,303 ਅਤੇ ਬੁੱਧਵਾਰ ਨੂੰ 2,937 ਨਵੇਂ ਮਾਮਲੇ ਦਰਜ ਕੀਤੇ ਗਏ ਸਨ।