ੀਂ*ਕਿਹਾ ਰੋਜ਼ਾਨਾ 4 ਹਜ਼ਾਰ ਲੋਕਾਂ ਨੂੰ ਵੈਕਸ਼ੀਨੇਸ਼ਨ ਦੇ ਘੇਰੇ ਹੇਠ ਲਿਆਉਣਾ ਯਕੀਨੀ ਬਣਾਇਆ ਜਾਵੇ
ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਕੋਵਿਡ ਮਹਾਂਮਾਰੀ ਦੀ ਚੌਥੀ ਲਹਿਰ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਸਬ ਡਵੀਜਨਾਂ ਦੇ 60 ਤੋਂ ਵਧੇਰੇ ਸਕੂਲਾਂ ਵਿੱਚ ਰਹਿੰਦੇ ਲੋਕਾਂ ਨੂੰ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਮੈਗਾ ਵੈਕਸ਼ੀਨੇਸ਼ਨ ਕੈਂਪ ਲਗਾ ਕੇ ਵੱਡੀ ਗਿਣਤੀ ਲੋਕਾਂ ਨੂੰ ਕਵਰ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਜਸਪ੍ਰੀਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੈਗਾ ਕੈਂਪ ਦੌਰਾਨ 4 ਹਜ਼ਾਰ ਤੋਂ ਵਧੇਰੇ ਸਕੂਲੀ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਕੋਵਿਡ ਦੇ ਬਚਾਅ ਲਈ ਵੈਕਸ਼ੀਨੇਸ਼ਨ ਦੀ ਡੋਜ਼ ਲਗਾਈ ਗਈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਰੋਜ਼ਾਨਾ ਪੱਧਰ ’ਤੇ 4 ਹਜ਼ਾਰ ਲੋਕਾਂ ਨੂੰ ਵੈਕਸ਼ੀਨੇਸ਼ਨ ਦੇ ਘੇਰੇ ਹੇਠ ਲਿਆਂਦਾ ਜਾਵੇ, ਤਾਂ ਜੋ ਜ਼ਿਲ੍ਹਾ ਵਾਸੀ ਕੋਵਿਡ ਕਾਰਣ ਹੋਣ ਵਾਲੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕੀਤਾ ਜਾਵੇ, ਤਾਂ ਜੋ ਕੋਈ ਵਿਅਕਤੀ ਵਿਸ਼ੇਸ ਵੈਕਸ਼ੀਨੇਸ਼ਨ ਤੋਂ ਵਾਂਝਾਂ ਨਾ ਰਹੇ।
ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਘਰੋਂ ਬਾਹਰ ਨਿਕਲਣ ਵੇਲੇ ਅਤੇ ਵਿਸ਼ੇਸ਼ ਤੌਰ ’ਤੇ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਲਾਜਮੀ ਕਰੇ। ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਹੋਣ ’ਤੇ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿੱਚ ਰਾਬਤਾ ਕਰਕੇ ਮੁੱਢਲੀ ਜਾਂਚ ਕਰਵਾਈ ਜਾਵੇ, ਤਾਂ ਜੋ ਕੋਵਿਡ ਦਾ ਕੋਈ ਕੇਸ ਜ਼ਿਲ੍ਹੇ ਅੰਦਰ ਨਾ ਰਹੇ।
ਇਸ ਮੌਕੇ ਕਾਰਜ਼ਕਾਰੀ ਸਿਵਲ ਸਰਜਨ ਡਾ. ਰਣਜੀਤ ਰਾਏ ਨੇ ਦੱਸਿਆ ਕਿ ਬਲਾਕ ਮਾਨਸਾ, ਬੁਢਲਾਡਾ, ਖਿਆਲਾਂ ਕਲਾਂ ਅਤੇ ਸਰਦੂਲਗੜ ਵਿਖੇ ਟੀਕਾਕਰਣ ਕੈਂਪ ਲਗਾਇਆ ਗਿਆ, ਜਿੱਥੇ ਸਕੂਲੀ ਵਿਦਿਆਰਥੀਆਂ ਸਮੇਤ ਰਹਿੰਦੇ ਲੋਕਾਂ ਨੇ ਦੂਜੀ ਤੇ ਤੀਜ਼ੀ ਡੋਜ਼ ਲਗਵਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਮੁਕੰਮਲ ਵੈਕਸੀਨੇਸ਼ਨ ਜ਼ਰੂਰ ਕਰਵਾਈ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਸਾਵਧਾਨੀਆਂ ਦੀ ਵਰਤੋਂ ਜਿਵੇਂ ਮੂੰਹ ਤੇ ਮਾਸਕ ਲਗਾਉਣਾ, ਭੀੜ ਭੜੱਕੇ ਵਾਲੀ ਥਾਵਾਂ ਤੇ ਜਾਣ ਤੋਂ ਗੁਰੇਜ ਕਰਨਾ, ਕੀਤੀ ਜਾਵੇ।