ਨਵੀਂ ਦਿੱਲੀ/ 5 ਮਈ/ ਦੇਸ਼ ਕਲਿਕ ਬਿਊਰੋ :
ਨਾਮਵਰ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਪਾਬੰਦੀਸ਼ੁਦਾ ਸਟੀਰੌਇਡ ਟੈਸਟ ਲਈ ਪਾਜੇਟਿਵ ਟੈਸਟ ਕਰਨ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (AIU) ਨੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਦੋਸ਼ੀ ਪਾਏ ਜਾਣ 'ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ। ਵਿਸ਼ਵ ਅਥਲੈਟਿਕਸ (ਗਵਰਨਿੰਗ ਬਾਡੀ) ਨੇ ਬੁੱਧਵਾਰ ਨੂੰ ਕਿਹਾ ਸੀ ਕਿ AIU ਨੇ ਭਾਰਤ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਉਸਦੇ ਸਰੀਰ ਵਿੱਚ ਪਾਬੰਦੀਸ਼ੁਦਾ ਪਦਾਰਥ (ਸਟੈਨੋਜ਼ੋਲੋਲ) ਦੀ ਮੌਜੂਦਗੀ/ਵਰਤੋਂ ਲਈ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ।ਇਹ ਪਦਾਰਥ ‘ਵਿਸ਼ਵ ਅਥਲੈਟਿਕਸ’ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਹੈ।ਅਥਲੈਟਿਕਸ ਇੰਟੈਗਰਿਟੀ ਯੂਨਿਟ ਵਿਸ਼ਵ ਅਥਲੈਟਿਕਸ ਦੁਆਰਾ ਸਥਾਪਤ ਇੱਕ ਸੁਤੰਤਰ ਸੰਸਥਾ ਹੈ। ਪੰਜਾਬ ਦੀ ਇਸ 26 ਸਾਲਾ ਖਿਡਾਰਨ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।ਜ਼ਿਕਰਯੋਗ ਹੈ ਕਿ ਨੈਸ਼ਨਲ ਰਿਕਾਰਡ ਹੋਲਡਰ ਕਮਲਪ੍ਰੀਤ ਟੋਕੀਓ ਓਲੰਪਿਕ 'ਚ ਛੇਵੇਂ ਸਥਾਨ 'ਤੇ ਰਹੀ ਸੀ। ਕਮਲਪ੍ਰੀਤ ਕੌਰ ਨੇ ਪਿਛਲੇ ਸਾਲ ਪਟਿਆਲਾ ਵਿੱਚ 66.59 ਮੀਟਰ ਡਿਸਕਸ ਸੁੱਟ ਕੇ ਕੌਮੀ ਰਿਕਾਰਡ ਬਣਾਇਆ ਸੀ।
(advt53)