ਨਵੀਂ ਦਿੱਲੀ/5 ਮਈ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਯੂਰਪੀ ਦੇਸ਼ਾਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਵੀਰਵਾਰ ਨੂੰ ਦਿੱਲੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਕੱਲ੍ਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕੀਤੀ। ਪੈਰਿਸ ਪਹੁੰਚਣ ਤੋਂ ਪਹਿਲਾਂ, ਪੀਐਮ ਮੋਦੀ ਡੈਨਮਾਰਕ ਵਿੱਚ ਦੂਜੇ ਭਾਰਤ-ਨੋਰਡਿਕ ਸੰਮੇਲਨ ਵਿੱਚ ਸ਼ਾਮਲ ਹੋਏ।ਕਾਨਫਰੰਸ ਦੇ ਦੌਰਾਨ, ਪੀਐਮ ਮੋਦੀ ਨੇ ਨੌਰਡਿਕ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਭਾਰਤ ਦੇ ਨਾਲ ਸਬੰਧਾਂ 'ਤੇ ਚਰਚਾ ਕੀਤੀ। ਨਾਲ ਹੀ ਯੂਕਰੇਨ-ਰੂਸ ਸੰਘਰਸ਼ ਸਮੇਤ ਸੰਸਾਰਕ ਸਥਿਤੀ ਬਾਰੇ ਵੀ ਗੱਲ ਕੀਤੀ ਗਈ।ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਡੈਨਮਾਰਕ ਅਤੇ ਜਰਮਨੀ ਦਾ ਦੌਰਾ ਵੀ ਕੀਤਾ।