Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਹਰਿਆਣਾ

More News

ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ

Updated on Thursday, May 05, 2022 22:01 PM IST

ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਹੀ ਫਾਜ਼ਿਲਕਾ ਤੋਂ ਮੁਲਜਮਾਂ ਦਾ ਕਰ  ਰਹੀਆਂ ਸਨ ਪਿੱਛਾ

ਚੰਡੀਗੜ, 5 ਮਈ: ਦੇਸ਼ ਕਲਿੱਕ ਬਿਓਰੋ

ਇੱਕ ਸੰਗਠਿਤ ਤੇ ਪੂਰਨ ਤਾਲਮੇਲ ਭਰਪੂਰ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੋਸ਼ੀਆਂ ਦਾ 300 ਕਿਲੋਮੀਟਰ ਤੋਂ ਵੱਧ ਦੂਰ ਤੱਕ ਪਿੱਛਾ ਕਰਕੇ ਅਤੇ ਚਾਰ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ  ਹੈ। ਇਨਾ ਵਿਅਕਤੀਆਂ ਕੋਲੋਂ 3 ਆਈਈਡੀਜ਼  ਜੋ ਇੱਕ ਮੈਟਲਿਕ ਕੇਸ (2.5 ਕਿਲੋ ਹਰੇਕ) ਵਿੱਚ ਪੈਕ ਕੀਤੇ ਗਏ ਸਨ ,1 ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਤਿੰਨੋਂ ਵਾਸੀ ਪਿੰਡ ਵਿੰਜੋਕੇ, ਜੀਰਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਪਿੰਡ ਭੱਟੀਆਂ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਹਰਿਆਣਾ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ ਸੂਹ ‘ਤੇ ਕਰਨਾਲ ਤੋਂ ਗਿ੍ਰਫਤਾਰ ਕੀਤਾ ਗਿਆ ਹੈ ।  

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ ਭਾਵਰਾ ਨੇ ਕਿਹਾ ਕਿ ਕੇਂਦਰੀ ਏਜੰਸੀ ਨੇ ਪਹਿਲਾਂ ਇੱਕ ਇਨਪੁਟ ਸਾਂਝੀ ਕੀਤੀ ਸੀ ਕਿ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਜ਼ਿਲਿਆਂ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਹੋਣ ਬਾਰੇ ਜਾਣਕਾਰੀ ਮਿਲੀ ਸੀ, ਜਿਨਾਂ ’ਤੇ ਪੁਲਿਸ ਨੂੰ ਸ਼ੱਕ ਹੈ ਕਿ ਉਹ ਵਿਸਫੋਟਕ ਸਮੱਗਰੀ ਅਤੇ ਹਥਿਆਰ ਲਿਜਾ ਸਕਦੇ ਹਨ।

ਉਨਾਂ ਦੱਸਿਆ ਕਿ ਉਕਤ ਜਾਣਕਾਰੀ ਤੋਂ ਬਾਅਦ, ਕਮਾਂਡੈਂਟ ਪੀਏਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਐਸ.ਐਚ.ਓ. ਐਸ.ਐਸ.ਓ.ਸੀ. ਫਾਜ਼ਿਲਕਾ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਵੱਲੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਮਿਲ ਕੇ ਇਨਾਂ ਸ਼ੱਕੀਆਂ ਨੂੰ ਕਾਬੂ ਕਰਨ ਲਈ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਛਾਪੇਮਾਰੀ ਕੀਤੀ ਗਈ । ਇਹਨਾਂ ਟੀਮਾਂ ਨੇ ਸਾਂਝੇ ਤੌਰ ‘ਤੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਐਸਏਐਸ ਨਗਰ ਜ਼ਿਲਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਪਛਾਣ ਕੀਤੀ ਸੀ।

ਡੀ.ਜੀ.ਪੀ. ਨੇ ਦੱਸਿਆ ਕਿ ਸ਼ੱਕੀ ਵਿਅਕਤੀ ਫਿਰੋਜ਼ਪੁਰ ਦੇ ਖੇਤਰ ਵਿੱਚ  ਇੱਕ ਚਿੱਟੇ ਰੰਗ ਦੀ ਇਨੋਵਾ ਗੱਡੀ ਡੀਐਲ1 ਵੀਬੀ 7869 ਵਿੱਚ ਘੁੰਮਦੇ ਪਾਏ ਗਏ ਅਤੇ ਪੁਲਿਸ ਵੱਲੋਂ ਪਿੱਛਾ ਕਰਨ ’ਤੇ ਉਹਨਾ ਨੇ ਗੱਡੀ ਦਾ ਰੁਖ ਲੁਧਿਆਣਾ ਵੱਲ ਕਰ ਲਿਆ।

ਉਨਾਂ ਕਿਹਾ “ਜਦੋਂ ਸ਼ੱਕੀ ਵਿਅਕਤੀ ਨੈਸ਼ਨਲ ਹਾਈਵੇਅ ਦੇ ਰਸਤੇ ਅੰਬਾਲਾ ਵੱਲ ਅੱਗੇ ਵਧਣ ਲੱਗੇ, ਤਾਂ ਫੌਰੀ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਰਾਬਤਾ ਬਣਾਇਆ ਜਿਸ ਤਹਿਤ ਕਰਨਾਲ ਵਿੱਚ ਵਾਹਨ ਨੂੰ ਰੋਕ ਕੇ ਮੁਲਜਮਾਂ ਨੂੰ ਆਈਈਡੀ  ਸਮੇਤ ਗਿ੍ਰਫਤਾਰ ਕੀਤਾ ਗਿਆ।’’

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ ਰਿੰਦਾ ਲਈ ਕੰਮ ਕਰਦੇ ਸਨ। ਜਿਕਰਯੋਗ ਹੈ ਕਿ ਰਿੰਦਾ ਜੋ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਇੱਕ ਮਸ਼ਹੂਰ ਗੈਂਗਸਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਕਈ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।

ਦੱਸਣਯੋਗ ਹੈ ਕਿ ਕਰਨਾਲ ਦੇ ਮਧੂਬਨ ਪੁਲਿਸ ਥਾਣੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਐਸ.ਐਸ.ਓ.ਸੀ. ਫਾਜ਼ਿਲਕਾ ਦੇ ਐਸ.ਐਚ.ਓ.  ਸਤਿੰਦਰ ਸਿੰਘ ਬਰਾੜ ਨੇ ਹਰਿਆਣਾ ਪੁਲਿਸ ਨੂੰ ਸੂਹ ਦਿੱਤੀ ਸੀ ਕਿ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਸ਼ੱਕੀ ਰੂਪ ਵਿੱਚ ਵਿਸਫੋਟਕ ਲੈ ਕੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੀ ਹੈ । ਜਿਸ ਉਪਰੰਤ ਪੁਲਿਸ ਦੀਆਂ ਟੀਮਾਂ ਨੂੰ ਬਸਤਾਰਾ ਟੋਲ ਪਲਾਜਾ ਤੇ ਨਾਕਾ ਲਗਾਉਣ ਲਈ ਭੇਜਿਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਲਜਮਾਂ ਨੂੰ  ਗੋਲੀ ਸਿੱਕੇ ਸਮੇਤ ਗਿ੍ਰਫਤਾਰ ਕਰ ਲਿਆ ਗਿਆ।

ਵੀਡੀਓ

ਹੋਰ
Have something to say? Post your comment
ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

: ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

: ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

X