ਨਵੀਂ ਦਿੱਲੀ/12 ਮਈ/ਦੇਸ਼ ਕਲਿਕ ਬਿਊਰੋ:
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਜੇ ਵਰਚੂਅਲ ਗਲੋਬਲ ਕੋਵਿਡ ਸੰਮੇਲਨ ਵਿੱਚ ਭਾਗ ਲੈਣਗੇ। ਇਸ ਸਮਿਟ ‘ਚ ਭਾਗ ਲੈਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇਸ ਸਮਿਟ ਦੀ ਮੇਜ਼ਬਾਨੀ ਕਰ ਰਹੇ ਹਨ। ਇਸ ਸੰਮੇਲਨ ਵਿੱਚ ਕੋਵਿਡ ਮਹਾਮਾਰੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਇੱਕ ਮਜ਼ਬੂਤ ਵਿਸ਼ਵ ਸਿਹਤ ਸੁਰੱਖਿਆ ਬਣਾਉਣ ਲਈ ਨਵੀਆਂ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਜਾਵੇਗੀ।ਵਿਦੇਸ਼ ਮੰਤਰਾਲੇ ਅਨੁਸਾਰ ਪ੍ਰਧਾਨ ਮੰਤਰੀ ਮੋਦੀ 'ਮਹਾਮਾਰੀ ਤਣਾਅ ਦੀ ਰੋਕਥਾਮ ਅਤੇ ਤਿਆਰੀ ਨੂੰ ਤਰਜੀਹ' ਵਿਸ਼ੇ 'ਤੇ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ। ਅੱਜ ਸ਼ਾਮੀਂ 6.30 ਤੋਂ 8.45 ਤਕ ਇਸ ਸੰਮੇਲਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ ਇਸ ਤੋਂ ਪਹਿਲਾਂ ਸਤੰਬਰ 2021 ਵਿੱਚ ਵੀ ਅਜਿਹੀ ਕਾਨਫਰੰਸ ਵਿੱਚ ਹਿੱਸਾ ਲਿਆ ਸੀ। ਇਸ ਦੀ ਮੇਜ਼ਬਾਨੀ ਵੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤੀ ਸੀ।