ਚੰਡੀਗੜ੍ਹ, 12 ਮਈ (ਦੇਸ਼ ਕਲਿੱਕ ਬਿਓਰੋ.)
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲੁਧਿਆਣਾ ਦੇ ਇੱਕ ਰਿਜ਼ੋਰਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅਧਿਆਪਕਾਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਦੁਪਹਿਰ ਦੇ ਖਾਣੇ ਲਈ ਪਲੇਟਾਂ ਨੂੰ ਲੈ ਕੇ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਅਤੇ ਅਧਿਆਪਕਾਂ ਵਿਚਕਾਰ ਲੜਾਈ ਹੋ ਗਈ, ਜਿਸ ਦੀ ਵੀਡੀਓ ਵਾਇਰਲ ਹੋ ਗਈ। ਸਿੱਖਿਆ ਵਿਭਾਗ ਨੇ ਸੂਬੇ ਭਰ ਦੇ 2600 ਤੋਂ ਵੱਧ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਸੀ। ਵਿਭਾਗ ਨੇ ਉਨ੍ਹਾਂ ਦੀ ਆਵਾਜਾਈ ਲਈ 57 ਏਅਰ ਕੰਡੀਸ਼ਨਡ ਬੱਸਾਂ ਦਾ ਪ੍ਰਬੰਧ ਕੀਤਾ ਸੀ।
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਮੀਟਿੰਗ ਨੀਤੀ ਬਣਾ ਕੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਦੇ ਸੁਝਾਅ ਸੁਣਨ ਲਈ ਬੁਲਾਈ ਗਈ ਹੈ। ਮੀਟਿੰਗ ਤੋਂ ਬਾਅਦ ਅਧਿਆਪਕ ਦੁਪਹਿਰ ਦੇ ਖਾਣੇ ਦੀ ਪਲੇਟ ਖੋਹਣ ਨੂੰ ਲੈ ਕੇ ਹੰਗਾਮਾ ਕਰਦੇ ਕੈਮਰੇ ਵਿਚ ਕੈਦ ਹੋ ਗਏ।
(advt53)