ਯਮੁਨਾਨਗਰ:16 ਮਈ, ਦੇਸ਼ ਕਲਿੱਕ ਬਿਓਰੋ
ਯਮੁਨਾਨਗਰ ਨਦੀ ਵਿਚ ਡੁੱਬਣ ਕਾਰਨ ਪੰਜ ਨੌਜਵਾਨਾਂ ਦੀ ਮੌਤ ਹੋ ਗਈ । ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ ਤਾਂ ਪੰਜਾਂ ਨੌਜਵਾਨਾਂ ਨੇ ਆਪਣੀ ਜਾਨ ਬਚਾਉਣ ਲਈ ਨਦੀ ਵਿਚ ਛਾਲ ਮਾਰ ਦਿੱਤੀ ਅਤੇ ਦੂਜੀ ਧਿਰ ਵਲੋਂ ਪੱਥਰ ਮਾਰਨ ਕਰਕੇ ਪੰਜੇ ਨੌਜਵਾਨ ਨਦੀ ਵਿਚ ਹੀ ਡੁੱਬ ਗਏ। ਨਿਊਜ਼ 18 ਦੇ ਹਵਾਲੇ ਅਨੁਸਾਰ ਦੋਵਾਂ ਧਿਰਾਂ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗਡ਼ਾ ਹੋਇਆ ਸੀ। ਪੁਲਿਸ ਨੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।