ਨਵੀਂ ਦਿੱਲੀ/21 ਮਈ/ਦੇਸ਼ ਕਲਿਕ ਬਿਊਰੋ:
ਕੇਂਦਰ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਅੱਜ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ। ਹਾਲ ਹੀ 'ਚ ਪੀਐੱਮ ਮੋਦੀ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸੂਬਿਆਂ ਨੂੰ ਐਕਸਾਈਜ਼ ਡਿਊਟੀ ਘਟਾਉਣ ਦੀ ਸਲਾਹ ਦਿੱਤੀ ਸੀ।ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨਾਲ ਸਿਲੰਡਰ 'ਤੇ ਇਸ ਸਾਲ 200 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇੱਕ ਪਰਿਵਾਰ ਨੂੰ ਇੱਕ ਸਾਲ ਵਿੱਚ 12 ਸਿਲੰਡਰ ਮਿਲਣਗੇ। 9 ਕਰੋੜ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ।