ਮੁੰਬਈ :
ਫਿਲਮ ਮੇਕਰ ਸੰਤੋਸ਼ ਗੁਪਤ ਦੀ ਪਤਨੀ ਅਸਿਮਤਾ ਗੁਪਤਾ ਤੇ ਬੇਟੀ ਸੁਸ਼ਟੀ ਗੁਪਤਾ ਦੀ ਸੜ ਕੇ ਮੌਤ ਹੋ ਗਈ ਹੈ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਉਨ੍ਹਾਂ ਖੁਦ ਨੂੰ ਅੱਗ ਲਗਾਕੇ ਖੁਦਕੁਸ਼ੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਦੁਪਹਿਰ ਨੂੰ ਵਾਪਰੀ ਹੈ। ਗੁਆਢੀਆਂ ਨੂੰ ਜਦੋਂ ਅੱਗ ਲੱਗਣ ਸਬੰਧੀ ਪਤਾ ਲੱਗਿਆ ਤਾਂ ਫਾਇਰ ਬ੍ਰਿਗੇਡ ਨੂੰ ਇਸ ਸਬੰਧੀ ਸੂਚਨਾ ਦਿੱਤੀ। ਇਸ ਤੋਂ ਬਾਅਦ ਅਸਿਮਤਾ ਅਤੇ ਸ੍ਰਸ਼ਿਟ ਦੀ ਖੁਦਕੁਸ਼ੀ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।