ਨਵੀਂ ਦਿੱਲੀ, 9 ਅਪ੍ਰੈਲ :
ਭਾਰਤ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਕ ਵਾਰ ਫਿਰ ਤੋਂ ਕੋਰੋਨਾ ਪੋਜ਼ੀਟਿਵ ਰਿਕਾਰਡ ਆਉਣ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਕ ਦਿਨ ਵਿੱਚ 1,31,968 ਕੋਰੋਨਾ ਦੇ ਨਵੇਂ ਮਰੀਜ਼ ਆਏ ਹਨ। ਕੇਂਦਰ ਸਿਹਤ ਤੇ ਪਰਿਵਾਰ ਵਿਭਾਗ ਵੱਲੋਂ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ 1,31,968 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਮਿਲਾਕੇ ਦੇਸ਼ ਵਿੱਚ ਕੋਰੋਨਾ ਪੋਜ਼ੀਟਿਵ ਦੇ ਕੁਲ ਮਾਮਲਿਆਂ ਦੀ ਗਿਣਤੀ 1,30,60,542 ਹੋ ਗਈ ਹੈ।
ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਦੌਰਾਨ 780 ਲੋਕਾਂ ਕੋਰੋਨਾ ਨਾਲ ਮੌਤ ਹੋ ਗਈ, ਜਿਸਦੇ ਬਾਅਦ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1,67,642 ਹੋ ਗਈ ਹੈ, ਹੁਣ ਤੱਕ 1,19,13,292 ਲੋਕ ਠੀਕ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿੱਚ 9,79,608 ਕੋਰੋਨਾ ਪੋਜ਼ੀਟਿਵ ਮਰੀਜ਼ ਹਨ।