ਕੁਰਾਲੀ ਦੀ ਟੀਮ ਨੇ ਜਿੱਤਿਆ 21000/- ਰੁਪਏ ਦਾ ਪਹਿਲਾ ਸਥਾਨ
ਮੋਰਿੰਡਾ 02 ਜੂਨ ( ਭਟੋਆ )
ਬਾਗ਼ਾਂ ਵਾਲਾ ਯੂਥ ਵੈੱਲਫੇਅਰ ਕਲੱਬ ਮੋਰਿੰਡਾ ਵੱਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੇ ਕੀਤਾ , ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਸੈਣੀ ਅਤੇ ਜਨਰਲ ਸਕੱਤਰ ਕਰਨ ਧੀਮਾਨ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 16 ਟੀਮਾਂ ਨੇ ਭਾਗ ਲਿਆ ।
ਦੋ ਦਿਨਾਂ ਤੱਕ ਚੱਲੇ ਇਨ੍ਹਾਂ ਵਾਲੀਬਾਲ ਮੁਕਾਬਲਿਆਂ ਵਿੱਚ ਕੁਰਾਲੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ 21000 ਰੁਪਏ ਦਾ ਨਕਦ ਇਨਾਮ ਜਿੱਤਿਆ । ਸਿੰਘਪੁਰਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ 15000/- ਰੁਪਏ ,ਮੁਹਾਲੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ 10000/- ਰੁਪਏ ਅਤੇ ਮਨੈਲਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕਰਕੇ 5000/ ਰੁਪਏ ਦਾ ਨਗਦ ਇਨਾਮ ਹਾਸਲ ਕੀਤਾ ।
ਇਸ ਮੌਕੇ ਤੇ ਖਿਡਾਰੀਆਂ ਤੇ ਕਲੱਬ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਡਾ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬੜੀ ਜਲਦੀ ਇੱਕ ਅਜਿਹੀ ਖੇਡ ਨੀਤੀ ਲੈ ਕੇ ਆ ਰਹੀ ਹੈ ਜਿਸ ਨਾਲ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਖਿਡਾਰੀ ਵੀ ਦੇਸ਼ ਵਿਦੇਸ਼ ਵਿੱਚ ਨਾਮਣਾ ਖੱਟ ਸਕਣ । ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਥੇ ਖੇਡਾਂ ਰਾਹੀਂ ਆਪਸੀ ਭਾਈਚਾਰਕ ਸਾਂਝ ਵੀ ਵਧੀ ਹੈ । ਉਨ੍ਹਾਂ ਕਲੱਬ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਅਤੇ ਕਲੱਬ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਗੁਰਸਿਮਰਨ ਸਿੰਘ, ਸ੍ਰੀ ਐੱਨਪੀ ਰਾਣਾ , ਹਰਦੇਵ ਸਿੰਘ, ਚੰਦਰ ਮੋਹਨ , ਵਿਕਰਮ ਸਿੰਘ, ਹਰਕੇਸ਼ ਕੁਮਾਰ ,ਬਲਦੇਵ ਕੁਮਾਰ ਅਤੇ ਸੁਖਵੀਰ ਸਿੰਘ ਆਦਿ ਵੀ ਹਾਜ਼ਰ ਸਨ ।