ਚੰਡੀਗੜ, 02 ਮਾਰਚ :
ਲੰਦਨ ਦੀ ਕੌਂਸਲਰ ਜਸਵੀਰ ਆਨੰਦ ਅੱਜ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਮੱਥਾ ਟੇਕਣ ਪੁੱਜੀ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹਨ ਤਾਂ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ। ਅੱਜ ਵੀ ਉਨ੍ਹਾਂ ਇਸ ਪਵਿੱਤਰ ਜਗ੍ਹਾ ਮੱਥਾ ਟੇਕਕੇ ਬਹੁਤ ਆਨੰਦ ਲਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜਿਸ 'ਤੇ ਉਨ੍ਹਾਂ ਐਸਜੀਪੀਸੀ ਦਾ ਧੰਨਵਾਦ ਵੀ ਕੀਤਾ। (ਹਿੰ.ਸ.)