ਨਵੀਂ ਦਿੱਲੀ/11 ਜੂਨ/ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਰੋਹਿਣੀ ਇਲਾਕੇ ਦੇ ਬ੍ਰਹਮ ਸ਼ਕਤੀ ਹਸਪਤਾਲ ਦੇ ਆਈਸੀਯੂ ਵਿੱਚ ਅੱਜ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਇਸ ਕਾਰਨ ਆਕਸੀਜਨ ਸਪਲਾਈ ਵਿੱਚ ਰੁਕਾਵਟ ਪੈਣ ਕਾਰਨ ਇੱਕ 64 ਸਾਲਾ ਮਰੀਜ਼ ਦੀ ਮੌਤ ਹੋ ਗਈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਹਸਪਤਾਲ ਦੀ ਤੀਜੀ ਮੰਜ਼ਿਲ 'ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ।ਪੁਲਿਸ ਕਮਿਸ਼ਨਰ ਪ੍ਰਣਵ ਤਾਇਲ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।