Hindi English Tuesday, 06 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਕਰੋਨਾ : ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

Updated on Sunday, April 11, 2021 15:34 PM IST

ਮੋਗਾ, 11 ਅਪ੍ਰੈਲ  :

ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖੇ ਪੈਦਾ ਕਰ ਰਹੇ ਹਨ। ਅਜਿਹੇ ਮੌਕੇ ਉੱਤੇ ਸਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ। 

ਮਾਤਾ ਕਰਤਾਰ ਕੌਰ ਭਾਵੇਂਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਪਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ। ਇਹ ਕੈਂਪ ਉਹਨਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ। 

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦਿ੍ਰੜ ਸਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਹਨਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜਮੀ ਹੈ।  ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਹਨਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ। 

ਮਾਤਾ ਕਰਤਾਰ ਕੌਰ ਦੇ ਇਸ ਜਜਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਹਨਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸੇਸ ਕੈਂਪ ਵੀ ਲਗਾਏ ਜਾ ਰਹੇ ਹਨ। ਜਿਹਨਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ। 

ਵੀਡੀਓ

ਹੋਰ
Have something to say? Post your comment
X