Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਾਹਿਤ

More News

ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਦਾ ਆਯੋਜਨ

Updated on Friday, June 17, 2022 18:02 PM IST

ਵਾਰਸ ਸ਼ਾਹ ਪੰਜਾਬੀ ਕਿੱਸਾ ਕਾਵਿ ਦਾ ਵਾਰਸ ਹੀ ਨਹੀਂ, ਸ਼ਾਹ ਅਸਵਾਰ ਵੀ ਹੈ – ਪ੍ਰੋ. ਜਲੌਰ ਸਿੰਘ ਖੀਵਾ

ਐਸ.ਏ.ਐਸ. ਨਗਰ 17 ਜੂਨ 2022
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਅੱਜ ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਮੌਕੇ ਪ੍ਰੋ. ਜਲੌਰ ਸਿੰਘ ਖੀਵਾ, ਪ੍ਰੋ. ਲਾਭ ਸਿੰਘ ਖੀਵਾ ਅਤੇ ਸ਼੍ਰੀ ਬਲਕਾਰ ਸਿੰਘ ਸਿੱਧੂ (ਸਾਬਕਾ ਸਹਾ. ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ) ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ,ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਗਿਆ।ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਉਨ੍ਹਾਂ ਵੱਲੋਂ ਕਰਵਾਈ ਜਾ ਰਹੀਗੋਸ਼ਟੀ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ।(MOREPIC1)

ਪ੍ਰਧਾਨਗੀ ਮੰਡਲ ਦੇ ਮੁੱਖ ਬੁਲਾਰੇ ਪ੍ਰੋ. ਜਲੌਰ ਸਿੰਘ ਖੀਵਾ ਵੱਲੋਂ ਵਾਰਸ ਸ਼ਾਹ ਦੀ ਹੀਰ ਬਾਰੇ ਆਪਣੇ ਪਰਚੇ ਵਿਚ ਖੋਜ ਭਰਪੂਰ ਤੱਥ ਪੇਸ਼ ਕਰਦੇ ਹੋਏ ਕਿਹਾ ਗਿਆ ਕਿ "ਵਾਰਸ ਸ਼ਾਹ ਦੀ ਹੀਰ ਬਾਰੇ ਬਹੁਤ ਜ਼ਿਆਦਾ ਲਿਖਿਆ ਗਿਆ ਹੈ ਪਰ ਇਸ ਨੂੰ ਬਹੁਤ ਘੱਟ ਜਾਣਿਆ ਗਿਆ ਹੈ।ਵਾਰਸ ਸ਼ਾਹ ਪੰਜਾਬੀ ਕਿੱਸਾ ਕਾਵਿ ਦਾ ਵਾਰਸ ਹੀ ਨਹੀਂ, ਸ਼ਾਹ ਅਸਵਾਰ ਵੀ ਹੈ।"ਉਨ੍ਹਾਂ ਅੱਗੇ ਕਿਹਾ ਕਿ ਵਾਰਸ ਸ਼ਾਹ ਨੇ ਤਤਕਾਲੀਨ ਸਮਾਜਿਕ ਅਤੇ ਸਭਿਆਚਾਰਕ ਹਾਲਤਾਂ ਦੀ ਪੇਸ਼ਕਾਰੀ ਲਈਹੀਰ-ਰਾਂਝੇ ਦੀ ਪ੍ਰੇਮ ਕਹਾਣੀ ਨੂੰ ਅਧਾਰ ਬਣਾਇਆ ਨਾ ਕਿ ਸਿਰਫ਼ ਪ੍ਰੇਮ ਕਥਾ ਨੂੰ ਬਿਆਨ ਕੀਤਾ ਹੈ। ਡਾ. ਲਾਭ ਸਿੰਘ ਖੀਵਾ ਵੱਲੋਂ ਸਮੁੱਚੀ ਗੋਸ਼ਟੀ ਦੇ ਨਿਚੋੜ ਨੂੰ ਬੜੀਆਂ ਭਾਵਪੂਰਤ ਟਿੱਪਣੀਆਂ ਅਤੇ ਹਵਾਲਿਆਂ ਨਾਲ ਸਾਰਬੱਧ ਕਰਦਿਆਂ ਸਮੁੱਚੀ ਕਿੱਸਾ ਪਰੰਪਰਾ ਦੇ ਇਤਿਹਾਸ ਅਤੇ ਪੰਜਾਬੀ ਕਿੱਸਾ-ਕਾਵਿਦੀਆਂ ਪ੍ਰਾਪਤੀਆਂ ਦਾ ਵਾਰਸ ਸ਼ਾਹ ਦੀ ਹੀਰ ਦੇ ਪਰਿਪੇਖ ਵਿਚ ਜ਼ਿਕਰ ਕੀਤਾ ਗਿਆ। ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਹੀਰ-ਰਾਂਝੇ ਦੀ ਵਾਰਤਾ ਵਿੱਚੋਂ ਕੁੱਝ ਬੰਦਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕਰਦਿਆਂ ਇਸਦੇ ਮੰਚੀਕਰਨ ਤੋਂ ਜਾਣੂੰ ਕਰਵਾਇਆ।

ਸ਼੍ਰੀ ਸਰਨਜੀਤ ਸਿੰਘ ਨਈਅਰ ਨੇ ਵਾਰਸ ਦੀ ਹੀਰ ਨੂੰ ਗਾ ਕੇ ਸਮਾਂ ਬੰਨ੍ਹ ਦਿੱਤਾ। ਪ੍ਰੋ. ਅਵਤਾਰ ਸਿੰਘ ਪਤੰਗ ਅਤੇ ਸ਼੍ਰੀ ਗੁਰਦਰਸ਼ਨ ਸਿੰਘ ਮਾਵੀ ਨੇ ਵੀ ਆਪਣੇ ਮੁੱਲਵਾਨ ਵਿਚਾਰਾਂ ਨਾਲ ਗੋਸ਼ਟੀ ਨੂੰ ਹੋਰ ਸਾਰਥਕ ਬਣਾਇਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਡਾ. ਸੁਰਿੰਦਰ ਸਿੰਘ ਗਿੱਲ,ਸ਼੍ਰੀ ਪ੍ਰੀਤ ਕੰਵਲ ਸਿੰਘ (ਜ਼ਿਲ੍ਹਾ ਲੇਕ ਸੰਪਰਕ ਅਫ਼ਸਰ), ਸ਼੍ਰੀ ਸੰਜੀਵਨ ਸਿੰਘ (ਨਾਟਕਕਾਰ), ਸ਼੍ਰੀਮਤੀ ਕੰਚਨ ਸ਼ਰਮਾ ਅਤੇ ਸ਼੍ਰੀਮਤੀ ਸੁਰਜੀਤ ਕੌਰ (ਡਿਪਟੀ ਡੀ.ਈ.ਓ),ਸ਼੍ਰੀਮਤੀ ਸੱਚਪ੍ਰੀਤ ਖੀਵਾ,ਸ਼੍ਰੀ ਜਸਵਿੰਦਰ ਸਿੰਘ ਔਲਖ, ਡਾ. ਬਲਜੀਤ ਕੌਰ, ਸ਼੍ਰੀਮਤੀ ਮਨਜੀਤ ਮੀਤ, ਸ਼੍ਰੀ ਰਾਬਿੰਦਰ ਸਿੰਘ ਰੱਬੀ, ਸ਼੍ਰੀ ਬਲਦੇਵ ਸਿੰਘ ਬਿੰਦਰਾ, ਸ਼੍ਰੀ ਮਨਜੀਤਪਾਲ ਸਿੰਘ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਜਸਵੀਰ ਸਿੰਘ ਗੋਸਲ, ਸ਼੍ਰੀ ਦਿਲਬਾਗ ਸਿੰਘ, ਪਾਲ ਅਜਨਬੀ, ਸ਼੍ਰੀ ਸੁਰਿੰਦਰ ਸਿੰਘ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਜਸਵੀਰ ਸਿੰਘ ਗੋਸਲ, ਸ਼੍ਰੀ ਜਗਰੂਪ ਸਿੰਘ, ਸ਼੍ਰੀ ਰਣਬੀਰ ਸੋਹਲ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂਮੁੱਖ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਗੋਸ਼ਟੀ ਵਿਚਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਸਮਾਗਮ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਇੰਸਟ੍ਰਕਟਰ ਸ੍ਰੀ ਜਤਿੰਦਰਪਾਲ ਸਿੰਘ, ਕਲਰਕ ਸ੍ਰੀ ਲਲਿਤ ਕਪੂਰਅਤੇਸ੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X