Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਮਹਾਨ ਮੁੱਕੇਬਾਜ ਅਧਾਰਤ ਫ਼ਿਲਮ ‘ਪਦਮਸਿਰੀ ਕੌਰ ਸਿੰਘ‘ ਦਾ ਟਰੇਲਰ ਰਿਲੀਜ਼

Updated on Thursday, June 30, 2022 16:34 PM IST

ਚੰਡੀਗੜ੍ਹ: 30 ਜੂਨ, ਦੇਸ਼ ਕਲਿੱਕ ਬਿਓਰੋ
 
ਪੰਜਾਬੀ ਸਿਨੇਮਾ ਪ੍ਰੇਮੀਆ ਲਈ ਇਹ ਗੱਲ ਬੜੇ ਅਚੰਭੇ ਵਾਲੀ ਹੋਵੇੇਗੀ ਕਿ ਸੰਗਰੂਰ ਜਿਲ੍ਹੇ ਦੇ ਇੱਕ ਅਣਗੌਲ੍ਹੇ ਬਾਕਸਰ ਕੌਰ ਸਿੰਘ ਦੀ ਠੋਕਰਾਂ ਭਰੀ ਜ਼ਿੰਦਗੀ ਅਧਾਰਤ ਕਿਸੇ ਕਲਾ ਪ੍ਰੇਮੀ ਨੇ ਪੰਜਾਬੀ ਫ਼ਿਲਮ ਬਣਾਉਣ ਦਾ ਜ਼ੇਰਾ ਕੀਤਾ ਹੈ। ਅਕਸਰ ਹੀ ਵੇਖਿਆ ਗਿਆ ਹੈ ਕਿ ਬਹੁਤੇ ਫ਼ਿਲਮਕਾਰ ਚਾਲੂ ਵਿਸ਼ਿਆ ਅਧਾਰਤ ਮਸਾਲੇਦਾਰ ਫ਼ਿਲਮਾਂ ਬਣਾ ਕੇ ਆਪਣੀਆਂ ਜੇਬਾਂ ਭਰਨ ਤੱਕ ਹੀ ਸੋਚਦੇ ਹਨ। ਪੰਜਾਬੀ ਸਿਨਮੇ ਵਿੱਚ ਅਜਿਹਾ ਪਹਿਲੀ ਵਾਰ ਵੇਖਣ ‘ਚ ਆਇਆ ਹੈ। ਬੀਤੇ ਦਿਨੀਂ ਇਸ ਫਿਲਮ "ਪਦਮਸਿਰੀ ਕੌਰ ਸਿੰਘ "ਦਾ ਟਰੇਲਰ ਰਿਲੀਜ਼ ਹੋਇਆ ਹੈ। ਜਿਸ ਵਿੱਚ ਕੌਰ ਸਿੰਘ ਦੇ ਫੌਜੀ ਜੀਵਨ ਅਤੇ ਬਾਕਸਿੰਗ ਦੇ ਖੇਤਰ ਵਿੱਚ ਸੰਘਰਸ਼ ਦੇ ਦਿਨਾਂ ਨੂੰ ਵਿਖਾਇਆ ਗਿਆ ਹੈ। 
ਬਹੁਤ ਸਾਰੇ ਸ਼ਾਇਦ ਇਸ ਮਹਾਨ ਬੌਕਸਰ ਦੇ ਨਾਮ ਤੋਂ ਅਣਜਾਣ ਹੋਣਗੇ ਪਰ ਇਹ ਇਕਲੌਤਾ ਪੰਜਾਬੀ ਮੁੱਕੇਬਾਜ਼ ਹੈ ਜਿਸਨੇ ਮਹਾਨ ਬੌਕਸਰ ਮੁਹੰਮਦ ਅਲੀ ਨਾਲ ਵੀ ਮੈਚ ਖੇਡਿਆ ਸੀ। ਪਦਮਸਿਰੀ ਅਤੇ ਅਰਜੁਨ ਐਵਾਰਡ ਜਿਹੇ ਦੇਸ਼ ਦੇ ਵੱਕਾਰੀ ਪੁਰਸਕਾਰ ਹਾਸਿਲ ਕਰਨ ਵਾਲੇ ਇਸ ਬੌਕਸਰ ਵੱਲੋਂ ਜੀਵਨ ਵਿੱਚ ਘਾਲੀ ਘਾਲਣਾ ਨੂੰ ਪਰਦੇ ਤੇ ਦਿਖਾਇਆ ਜਾਵੇਗਾ। ਉਹ 1971 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਸ ਨੇ ਰਾਜਸਥਾਨ ਦੇ ਅਹਿਮਦਾਬਾਦ ਸੈਕਟਰ ਵਿੱਚ ਜੰਗ ਦਾ ਮੈਦਾਨ ਲਿਆ ਅਤੇ ਜਿੱਤ ਪ੍ਰਾਪਤ ਕੀਤੀ। ਫੌਜ ਵਿੱਚ ਆਪਣੀ ਬਹਾਦਰੀ ਨਾਲ ਲੜਨ ਲਈ, ਉਸਨੂੰ ਸੰਗਰਾਮ ਮੈਡਲ ਅਤੇ ਵੈਸਟ ਸਟਾਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। 
 ਪਦਮਸ਼੍ਰੀ ਕੌਰ ਸਿੰਘ ਫਿਲਮ ਦਾ ਨਿਰਮਾਣ ਕਰਮ ਬਾਠ ਵੱਲੋਂ ਸਲੇਅ ਰਿਕਾਰਡਜ਼ ਨਾਲ ਮਿਲਕੇ ਕੀਤਾ ਗਿਆ ਕੀਤਾ ਗਿਆ ਹੈ। ਵਿਕਰਮ ਪ੍ਰਧਾਨ ਫਿਲਮ ਲੇਖਕ ਤੇ ਨਿਰਦੇਸ਼ਕ ਹਨ।  ਫਿਲਮ ਦੇ ਮੁੱਖ ਅਦਾਕਾਰ ਕਰਮ ਬਾਠ ਇਸ ਫਿਲਮ ਰਾਹੀਂ ਆਪਣੇ ਕੈਰੀਅਰ ਦਾ ਆਗਾਜ਼ ਕਰਨ ਜਾ ਰਹੇ ਹਨ। ਫਿਲਮ ਵਿੱਚ ਪ੍ਰਭ ਗਰੇਵਾਲ, ਰਾਜ ਕਾਕੜਾ, ਬਨਿੰਦਰ ਬਨੀ, ਮਲਕੀਤ ਰੌਣੀ, ਸੁੱਖੀ ਚਾਹਲ ਸੁਖਬੀਰ ਗਿੱਲ, ਗੁਰਪ੍ਰੀਤ ਕੌਰ ਭੰਗੂ, ਸੀਮਾ ਕੌਸ਼ਲ, ਜਿਹੇ ਸਾਨਦਾਰ ਸਿਤਾਰੇ ਸ਼ਾਮਿਲ ਹਨ। ਫਿਲਮ ਦੇ ਗੀਤ ਰਾਜ ਕਾਕੜਾ ਨੇ ਲਿਖੇ ਹਨ ਤੇ ਇਸਦਾ ਸੰਗੀਤ ਜਤਿੰਦਰ ਸ਼ਾਹ ਵੱਲੋਂ ਤਿਆਰ ਕੀਤਾ ਗਿਆ ਹੈ, ਜੀਆ ਠੱਕਰ ਫਿਲਮ ਦੇ ਸਹਿ ਲੇਖਕ ਤੇ ਸਹਿ ਨਿਰਦੇਸ਼ਕ ਹਨ। ਕਰਮ ਬਾਠ ਤੇ ਵਿੱਕੀ ਮਾਨ ਫਿਲਮ ਦੇ ਮੁੱਖ ਪ੍ਰੋਡਿਊਸਰ ਨੇ ਅਤੇ ਗੁਰਲਵ ਸਿੰਘ ਰਟੌਲ ਅਤੇ ਕੰਵਰਨਿਹਾਲ ਸਿੰਘ ਇਸਦੇ ਕੋ-ਪ੍ਰੋਡਿਊਸਰ ਹਨ । 28 ਜੁਲਾਈ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦੇ ਟਰੇਲਰ ਵੇਖਦਿਆਂ ਪੰਜਾਬੀ ਦਰਸ਼ਕਾਂ ਵਿੱਚ ਉਤਸੁਕਤਾ ਵੇਖੀ ਜਾ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੂਰ ਤੇ ਖੇਡਾਂ ਦੇ ਨੇੜੇ ਕਰਦੀ ਇਹ ਫ਼ਿਲਮ ਪੰਜਾਬੀ ਸਿਨੇਮੇ ‘ਚ ਨਵੇਂ ਝੰਡੇ ਗੱਡੇਗੀ

ਵੀਡੀਓ

ਹੋਰ
Have something to say? Post your comment
X