ਨਵੀਂ ਦਿੱਲੀ,2 ਜੂਲਾਈ,ਦੇਸ਼ ਕਲਿਕ ਬਿਊਰੋ:
ਦੇਸ਼ 'ਚ ਕੋਰੋਨਾ ਮਹਾਮਾਰੀ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਪਿਛਲੇ 24 ਘੰਟਿਆਂ 'ਚ 16,749 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 14,566 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਜਦਕਿ 29 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਜੁਲਾਈ ਦੇ ਪਹਿਲੇ ਦਿਨ ਯਾਨੀ ਸ਼ੁੱਕਰਵਾਰ ਨੂੰ ਨਵੇਂ ਮਾਮਲਿਆਂ ਵਿੱਚ 2% ਦੀ ਕਮੀ ਆਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ 16,862 ਨਵੇਂ ਮਾਮਲੇ ਸਾਹਮਣੇ ਆਏ ਸਨ, ਜੋ ਕਿ ਬੁੱਧਵਾਰ ਦੇ ਮੁਕਾਬਲੇ 10% ਘੱਟ ਸਨ। ਬੁੱਧਵਾਰ ਨੂੰ 18,819 ਨਵੇਂ ਮਾਮਲੇ ਸਾਹਮਣੇ ਆਏ ਸਨ।ਦੇਸ਼ ਦੇ ਛੇ ਰਾਜਾਂ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿੱਚ ਕੇਰਲ, ਮਹਾਰਾਸ਼ਟਰ, ਤਾਮਿਲਨਾਡੂ, ਕਰਨਾਟਕ, ਪੱਛਮੀ ਬੰਗਾਲ ਅਤੇ ਦਿੱਲੀ ਸ਼ਾਮਲ ਹਨ। ਜ਼ਿਆਦਾਤਰ ਮਾਮਲੇ ਕੇਰਲ ਅਤੇ ਮਹਾਰਾਸ਼ਟਰ ਤੋਂ ਆ ਰਹੇ ਹਨ। ਕੇਰਲ-ਮਹਾਰਾਸ਼ਟਰ ਤੋਂ ਬਾਅਦ ਤਾਮਿਲਨਾਡੂ ਵਿੱਚ ਵੀ ਰੋਜ਼ਾਨਾ ਦੋ ਹਜ਼ਾਰ ਤੋਂ ਉਪਰ ਕਰੋਨਾ ਮਾਮਲੇ ਆ ਰਹੇ ਹਨ।