ਵੈਨਕੁਵਰ,15 ਜੂਲਾਈ,ਦੇਸ਼ ਕਲਿਕ ਬਿਊਰੋ:
ਕੈਨੇਡਾ ਦੇ ਵੈਨਕੂਵਰ ਵਿੱਚ ਏਅਰ ਇੰਡੀਆ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਹੋਏ ਵਪਾਰੀ ਅਤੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ।ਰਿਪੁਦਮਨ ਦਾ ਜਦੋਂ ਕਤਲ ਕੀਤਾ ਗਿਆ ਤਾਂ ਉਹ ਆਪਣੇ ਦਫਤਰ ਤੋਂ ਘਰ ਜਾ ਰਿਹਾ ਸੀ। ਇਸ ਸਾਲ ਜਨਵਰੀ ਵਿੱਚ ਰਿਪੁਦਮਨ ਸਿੰਘ ਨੇ ਪੀਐਮ ਮੋਦੀ ਦੀ ਤਾਰੀਫ਼ ਕੀਤੀ ਸੀ। ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਸਿੱਖ ਕੌਮ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦ ਕੀਤਾ।ਇਸ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਸਿੱਖ ਆਗੂ ਮਨਜੀਤ ਸਿੰਘ ਜੀਕੇ ਨੇ ਆਖਿਆ ਕਿ ਮਲਿਕ ਦਾ ਅੱਜ ਆਪਣੇ ਦਫ਼ਤਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਮਲਿਕ ਕੈਨੇਡਾ ਵਿੱਚ ਸਕੂਲ ਚਲਾਉਂਦੇ ਸਨ ਅਤੇ ਸਮਾਜ ਸੇਵੀ ਸਨ।