Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਵਿਆਹ ਦੇ ਸ਼ੱਕਰਪਾਰੇ’ ਖਵਾਏਗੀ ‘ਲਵ ਗਿੱਲ’

Updated on Monday, July 18, 2022 12:47 PM IST

    -ਸੁਰਜੀਤ ਜੱਸਲ 

ਚੰਡੀਗੜ੍ਹ: 18 ਜੁਲਾਈ, ਦੇਸ਼ ਕਲਿੱਕ ਬਿਓਰੋ

ਪੰਜਾਬੀ ਸਿਨਮਾ ਇਨ੍ਹੀਂ ਦਿਨੀਂ ਆਪਣੇ ਦਰਸ਼ਕਾਂ ਲਈ ਬਹੁਤ ਕੁਝ ਨਵਾਂ ਅਤੇ ਦਿਲਚਸਪ ਲੈ ਕੇ ਆ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ 5 ਅਗਸਤ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਸ਼ੱਕਰਪਾਰੇ’ ਤੋਂ ਲਾਇਆ ਜਾ ਸਕਦਾ ਹੈ। ਆਪਾਂ ਜਾਣਦੇ ਹੀ ਹਾਂ ਕਿ ‘ਸ਼ੱਕਰਪਾਰੇ’ ਪੰਜਾਬ ਦੀ ਰਵਾਇਤੀ ਮਿਠਾਈ ਦਾ ਨਾਂ ਹੈ, ਜਿਸਦੀ ਮਹਿਕ ਅਤੇ ਮਿਠਾਸ ਬਿਨਾਂ ਕੋਈ ਵੀ ਵਿਆਹ ਅਧੂਰਾ ਹੁੰਦਾ ਹੈ। ਪੰਜਾਬੀ ਸਿਨਮੇ ਵਿੱਚ ‘ਸ਼ੱਕਰ ਪਾਰੇ’ ਦੀ ਸਮੂਲੀਅਤ ਦਰਸ਼ਕਾਂ ਨੂੰ ਇੱਕ ਨਵੇਂ ਮਨੋਰੰਜਨ ਭਰੇ ਸੁਆਦ ਨਾਲ ਜੋੜੇਗੀ। ਲਵ ਗਿੱਲ ਪੰਜਾਬੀ ਸਿਨਮੇ ਦੀ ਸਰਗਰਮ ਅਦਾਕਾਰਾ ਹੈ ਜਿਸਨੇ ਛੋਟੇ ਪਰਦੇ ਤੋਂ ਵੱਡੇ ਪਰਦੇ ਵੱਲ ਕਦਮ ਵਧਾਇਆ ਹੈ।

ਪਿਛਲੇ ਸਾਲ ਉਸਦੀ ਫਿਲਮ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਰਿਲੀਜ਼ ਹੋਈ ਸੀ ਜਿਸ ਵਿੱਚ ਉਸਦੀ ਅਦਾਕਾਰੀ ਪਸੰਦ ਕੀਤੀ ਗਈ । ਇਸ ਨਵੇਂ ਸਾਲ ਵਿੱਚ ਲਵ ਗਿੱਲ ਇੱਕ ਹੋਰ ਨਵੀਂ ਫਿਲਮ ‘ਸ਼ੱਕਰਪਾਰੇ’ ਵਿੱਚ ਨੌਜਵਾਨ ਅਦਾਕਾਰ ਇਕਲਵਿਆ ਪਦਮ ਨਾਲ ਬਤੌਰ ਨਾਇਕਾ ਨਜ਼ਰ ਆਵੇਗੀ। ਗੋਲਡਨ ਕੀ ਐਂਟਰਟੈਨਮੈਂਟ ਦੀ ਪੇਸ਼ਕਸ਼ ਇਸ ਫਿਲਮ ਦੇ ਨਿਰਮਾਤਾ ਵਿਸ਼ਨੂ ਕੇ ਪੋਡਰ ਅਤੇ ਪੁਨੀਤ ਚਾਵਲਾ ਹਨ । ਨਿਰਦੇਸ਼ਕ ਵਰੁਣ ਐਸ ਖੰਨਾ ਦਾ ਕਹਿਣਾ ਹੈ ਕਿ ਇਸ ਨਿਵੇਕਲੀ ਫ਼ਿਲਮ ਦੀ ਕਹਾਣੀ ਮੌਜੂਦਾ ਸਿਨਮੇ ਤੋਂ ਬਹੁਤ ਹੱਟਵੀਂ ਅਤੇ ਦਿਲਚਸਪ ਹੋਵੇਗੀ। ਪਿਆਰ-ਮੁਹੱਬਤ ਅਤੇ ਕਾਮੇਡੀ ਨਾਲ ਭਰਪੂਰ ਫ਼ਿਲਮ ‘ਸ਼ੱਕਰਪਾਰੇ’ ਵਿੱਚ ਇਕਲਵਿਆ ਪਦਮ ਤੇ ਲਵ ਗਿੱਲ ਦੀ ਖੂਬਸੁਰਤ ਜੋੜੀ ਨੇ ਮੁੱਖ ਭੂਮਿਕਾ ਨਿਭਾਈ ਹੈ ਜਦਕਿ ਸਰਦਾਰ ਸੋਹੀ, ਸਵਿੰਦਰ ਮਾਹਲ,ਨਿਰਮਲ ਰਿਸ਼ੀ, ਸੀਮਾ ਕੌਸ਼ਲ,ਹਨੀ ਮੱਟੂ, ਦਿਲਾਵਰ ਸਿੱਧੂ, ਰਮਨਦੀਪ ਜੱਗਾ,ਅਰਸ਼ ਹੁੰਦਲ, ਗੋਨੀ ਸੱਗੂ ਅਤੇ ਮੋਨਿਕਾ ਆਦਿ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਇਸ ਫ਼ਿਲਮ  ’ਚ ਇੱਕ ਪਿਆਰੇ ਜਿਹੇ ਕਤੂਰੇ ਦਾ ਵੀ ਅਹਿਮ ਕਿਰਦਾਰ ਲੱਗਦਾ ਹੈ। ਵੇਖਦੇ ਹਾਂ ਕਿ ਇਹ ਕਤੂਰਾ ਫਿਲਮ ਵਿਚਲੇ ਦੋ ਪ੍ਰੇਮੀਆਂ ਨੂੰ ਮਿਲਾੳਂੁਦਾ ਹੈ ਜਾਂ ਫਿਰ ਪਿਆਰ ਵਿੱਚ ਰੋੜਾ ਬਣਦਾ ਹੈ। ਫ਼ਿਲਮ ਦੀ ਹੀਰੋਇਨ ਦੀ ਗੱਲ ਕਰੀਏ ਤਾ ਅਦਾਕਾਰਾ ਲਵ ਗਿੱਲ ਇੱਕ ਜਾਣੀ ਪਛਾਣੀ ਅਦਾਕਾਰਾ ਹੈ। ਜਿਸਨੇ ਇਸ ਤੋਂ ਪਹਿਲਾਂ ਛੋਟੇ ਪਰਦੇ ਦੇ ਅਨੇਕਾਂ ਲੜੀਵਾਰਾਂ ਤੋਂ ਇਲਾਵਾ ਪੰਜਾਬੀ ਫ਼ਿਲਮ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਵਿੱਚ ਵੀ ਮੁੱਖ ਭੂਮਿਕਾ ਨਿਭਾਈ ਹੈ। ਇਸ ਫ਼ਿਲਮ ਤੋਂ ਉਸਨੂੰ ਬਹੁਤ ਉਮੀਦਾਂ ਹਨ।  ਫਿਲਮ ਦਾ ਹੀਰੋ ਇਕਲਵਿਆ ਪਦਮ ਵੀ ਕਮਾਲ ਦਾ ਅਦਾਕਾਰ ਹੈ। ਉਸਨੇ ਇਸ ਫਿਲਮ ਰਾਹੀਂ ਵੱਡੇ ਪਰਦੇ ਵੱਲ ਕਦਮ ਵਧਾਇਆ ਹੈ ਉਮੀਦ ਹੈ ਕਿ ਦੋਵਾਂ ਦੀ ਜੋੜੀ ਪੰਜਾਬੀ ਦਰਸ਼ਕਾਂ ਨੂੰ ਜਰੂਰ ਪਸੰਦ ਆਵੇਗੀ।
 ਫ਼ਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਨੇ ਲਿਖੀ ਹੈ। ਡਾਇਲਾਗ ਜੱਸੀ ਢਿੱਲੋਂ ਅਤੇ ਸਰਬਜੀਤ ਸੰਧੂ ਨੇ ਲਿਖੇ ਹਨ। ਇਸ ਫ਼ਿਲਮ ਦੀ ਸੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਸ਼ਾਨਦਾਰ ਲੁਕੇਸ਼ਨਾਂ ’ਤੇ ਕੀਤੀ ਗਈ ਹੈ। 5 ਅਗਸਤ ਨੂੰ ਇਹ ਫ਼ਿਲਮ ਪੰਜਾਬੀ ਸਿਨੇਮਿਆਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਪਿਆਰ ਮੁਹੱਬਤ ਦੇ ਰੰਗਾਂ ਵਿੱਚ ਰੰਗੀ ਇਹ ਫਿਲਮ ਪੰਜਾਬੀ ਦਰਸ਼ਕਾਂ ਨੂੰ ਨਵੇਂ ਮਨੋਰੰਜਨ ਨਾਲ ਨਿਹਾਲ ਕਰੇਗੀ।       

 
 

ਵੀਡੀਓ

ਹੋਰ
Have something to say? Post your comment
X