Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਿਹਤ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਕਾਰੋਬਾਰੀਆਂ ਨੂੰ ਦਿੱਤੀ ਗਈ ਸਿਖਲਾਈ

Updated on Friday, July 22, 2022 18:13 PM IST

 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 22 ਜੁਲਾਈ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੇਅਰੀ, ਹਲਵਾਈ ਅਤੇ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਰੱਖਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਸਿਖਲਾਈ ਲਈ ਫ਼ਰਮ ‘ਕੁਆਂਟਸ ਮੈਨੇਜਮੈਂਟ ਸਿਸਟਮ ਪ੍ਰਾਇਵੇਟ ਲਿਮਟਿਡ’ ਨੂੰ ਨਿਯੁਕਤ ਕੀਤਾ ਗਿਆ ਹੈ।
 
ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨਰ ਫੂਡ ਅਤੇ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਨੇ ਇਸ ਸਬੰਧੀ ਐੱਫ.ਐੱਸ.ਐੱਸ.ਏ.ਆਈ. ਦੀਆਂ ਸ਼ਰਤਾਂ ਅਨੁਸਾਰ ਟ੍ਰੇਨਿੰਗ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੂਹ ਦੁਕਾਨਾਂ ਤੇ ਅਦਾਰਿਆਂ ਦਾ ਸਰਵੇ ਕਰਨ ਦੇ ਨਾਲ-ਨਾਲ ਉਹਨਾਂ ਨੂੰ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਵੀ ਕਰੇਗਾ। ਉਨਾਂ ਕਿਹਾ ਕਿ ਇਹ ਟ੍ਰੇਨਿੰਗ ਪਾਰਟਨਰ ਪ੍ਰਤੀ ਫੂਡ ਬਿਜ਼ਨਸ ਓਪਰੇਟਰ ਪਾਸੋਂ 450 ਰੁਪਏ ਤੇ ਅਤੇ ਪ੍ਰਤੀ ਸਟਰੀਟ ਫੂਡ ਵੈਂਡਰ ਤੋਂ 250 ਰੁਪਏ ਅਤੇ ਬਣਦਾ ਜੀ.ਐਸ.ਟੀ. ਵਸੂਲ ਕਰਕੇ ਟ੍ਰੇਨਿੰਗ ਦੇ ਰਹੇ ਹਨ ਤੇ ਇਸ ਦੇ ਨਾਲ ਹੀ ਸਿਖਲਾਈ ਲੈਣ ਵਾਲਿਆਂ ਨੂੰ ਇੱਕ ਐਪਰਨ ਤੇ ਇੱਕ ਟੋਪੀ ਮੁਹੱਈਆ ਕਰਵਾਈ ਜਾ ਰਹੀ ਹੈ।
 
ਇਸ ਮੌਕੇ ਸਹਾਇਕ ਕਮਿਸ਼ਨਰ ਫ਼ੂਡ ਸੇਫ਼ਟੀ ਅੰਮਿ੍ਰਤਪਾਲ ਸਿੰਘ ਨੇ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਰੇ ਦਾ ਫੂਡ ਸੇਫਟੀ ਲਾਇਸੰਸ ਅਤੇ ਗ੍ਰਾਹਕਾਂ ਦੀ ਜਾਣਕਾਰੀ ਹਿੱਤ 12 ਗੋਲਡਨ ਰੂਲਾਂ ਬਾਰੇ ਫੂਡ ਸੇਫਟੀ ਵਾਲੇ ਬੋਰਡ ਯੋਗ ਥਾਂਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਵਰਕਰਾਂ ਦਾ ਮੈਡੀਕਲ ਲਾਜ਼ਮੀ ਤੌਰ ’ਤੇ ਕਾਰਵਾਇਆ ਜਾਵੇ ਅਤੇ ਉਨਾਂ ਨੂੰ ਟੋਪੀਆਂ, ਦਸਤਾਨੇ, ਮਾਸਕ, ਐਪਰਨ ਆਦਿ ਵੀ ਮੁਹੱਈਆ ਕਰਵਾਏ ਜਾਣ। ਉਨਾਂ ਕਿਹਾ ਕਿ ਵਰਕਸ਼ਾਪ ਅੰਦਰ ਐਗਜ਼ਾਸਟ ਫੈਨ ਤੇ ਰੌਸ਼ਨੀ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਵਸਤਾਂ ਢਕਣ ਲਈ ਅਖ਼ਬਾਰਾਂ ਦੀ ਥਾਂ ਸਾਫ਼ ਕੱਪੜੇ ਦਾ ਇਸਤੇਮਾਲ ਕੀਤਾ ਜਾਵੇ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵਸਤੂਆਂ ਨੂੰ ਤਿਆਰ ਕਰਨ ਲਈ ਉਚ ਗੁਣਵੱਤਾ ਦੇ ਤੇਲ ਦੀ ਵਰਤੋਂ ਕੀਤੀ ਜਾਵੇ ਤੇ ਗਰਮ ਤੇਲ ਨੂੰ ਤਿੰਨ ਵਾਰ ਤੋਂ ਵੱਧ ਇਸਤੇਮਾਲ ਨਾ ਕੀਤਾ ਜਾਵੇ।
 
ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਹਰ ਹਲਵਾਈ, ਬੇਕਰੀ, ਹੋਟਲ, ਰੈਸਟੋਰੈਟ, ਕਰਿਆਣਾ, ਕੇਟਰਿੰਗ, ਡੇਅਰੀ, ਫਾਸਟ ਫੂਡ ਆਦਿ ਲਈ ਸਿਹਤ ਵਿਭਾਗ ਤੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਰਜਿਸਟ੍ਰੇਸ਼ਨ/ਲਾਇਸੰਸ ਲੈਣਾ ਲਾਜ਼ਮੀ ਕਰ ਦਿੱਤਾ ਹੈ, ਜਿਸ ਲਈ ਇਹ ਸਿਖਲਾਈ ਲੈਣੀ ਲਾਜ਼ਮੀ ਹੈ।
 
 

ਵੀਡੀਓ

ਹੋਰ
Have something to say? Post your comment
X