ਨਵੀਂ ਦਿੱਲੀ, 24 ਜੁਲਾਈ, ਦੇਸ਼ ਕਲਿਕ ਬਿਊਰੋ :
ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ ਦੇਸ਼ 'ਚ 19,100 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 18,499 ਮਰੀਜ਼ ਠੀਕ ਹੋ ਗਏ ਹਨ। ਜਦਕਿ 35 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਨੂੰ ਨਵੇਂ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਨੂੰ 18208 ਨਵੇਂ ਮਾਮਲੇ ਸਾਹਮਣੇ ਆਏ ਸੀ ਤੇ 32 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ।ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ, ਕਰਨਾਟਕ ਅਤੇ ਓਡੀਸ਼ਾ ਦੇਸ਼ ਦੇ ਛੇ ਵੱਡੇ ਰਾਜ ਹਨ ਜਿੱਥੇ ਕੋਰੋਨਾ ਨੇ ਇੱਕ ਵਾਰ ਫਿਰ ਦਸਤਕ ਦਿੱਤੀ ਹੈ। ਇਨ੍ਹਾਂ ਰਾਜਾਂ ਵਿੱਚ ਰੋਜ਼ਾਨਾ ਇੱਕ ਹਜ਼ਾਰ ਤੋਂ ਵੱਧ ਮਾਮਲੇ ਆ ਰਹੇ ਹਨ। ਪਹਿਲਾਂ ਸਿਰਫ ਮਹਾਰਾਸ਼ਟਰ ਅਤੇ ਕੇਰਲ ਇਸ ਦੌੜ ਵਿੱਚ ਸਨ ਪਰ ਹੁਣ ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਓਡੀਸ਼ਾ ਵੀ ਇਸ ਸੂਚੀ ਵਿੱਚ ਸ਼ਾਮਲ ਹੋ ਗਏ ਹਨ।ਇਸ ਤੋਂ ਇਲਾਵਾ ਅਸਾਮ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਮੇਘਾਲਿਆ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਭ ਤੋਂ ਵੱਧ ਮਾਮਲੇ ਕੇਰਲ, ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਆ ਰਹੇ ਹਨ। ਇੱਥੇ ਰੋਜ਼ਾਨਾ ਦੋ ਹਜ਼ਾਰ ਤੋਂ ਵੱਧ ਕੇਸ ਆ ਰਹੇ ਹਨ।