ਮੁੰਬਈ, 25 ਜੁਲਾਈ , ਦੇਸ਼ ਕਲਿੱਕ ਬਿਓਰੋ-
ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਉਸ ਦੇ ਪਤੀ ਅਭਿਨੇਤਾ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਸਾਂਤਾਕਰੂਜ਼ ਪੁਲਸ ਸਟੇਸ਼ਨ ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਤਾਰਿਆਂ ਬਾਰੇ ਇਸ ਖਬਰ ਨੇ ਪ੍ਰਸ਼ੰਸਕਾਂ ਸਮੇਤ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਭਾਰਤੀ ਦੰਡਾਵਲੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਜੋੜਾ ਹਾਲ ਹੀ 'ਚ 16 ਜੁਲਾਈ ਨੂੰ ਕੈਟਰੀਨਾ ਦਾ ਜਨਮਦਿਨ ਮਨਾਉਣ ਲਈ ਮਾਲਦੀਵ ਗਿਆ ਸੀ ਅਤੇ ਉਨ੍ਹਾਂ ਨੇ ਆਪਣੀਆਂ ਛੁੱਟੀਆਂ ਦੀਆਂ ਯਾਦਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਇਹ ਘਟਨਾਕ੍ਰਮ ਮੇਗਾ-ਸਟਾਰ ਸਲਮਾਨ ਖਾਨ ਅਤੇ ਉਸਦੇ ਪਿਤਾ ਸਲੀਮ ਖਾਨ ਨੂੰ ਮੂਸੇਵਾਲਾ ਗੈਂਗ ਨਾਲ ਸਬੰਧ ਰੱਖਣ ਵਾਲੇ ਕੁਝ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਆਇਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।