ਚੰਡੀਗੜ੍ਹ,28 ਜੁਲਾਈ,ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੌਂਕੀ-ਪੌਕਸ ਦਾ ਸ਼ੱਕੀ ਮਰੀਜ਼ ਮਿਲਿਆ ਹੈ। ਬੁੱਧਵਾਰ ਨੂੰ, ਇੱਕ ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਸਦੇ ਨਮੂਨੇ ਜਾਂਚ ਲਈ ਮੈਡੀਕਲ ਕਾਲਜ ਦੀ ਵਾਇਰਲ ਰਿਸਰਚ ਐਂਡ ਡਾਇਗਨੌਸਟਿਕ ਲੈਬਾਰਟਰੀ ਵਿੱਚ ਭੇਜੇ ਗਏ ਹਨ। ਫਿਲਹਾਲ ਸਿਹਤ ਵਿਭਾਗ ਉਕਤ ਮਰੀਜ਼ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੌਂਕੀ ਪਾਕਸ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਸੀ। ਮੰਗਲਵਾਰ ਨੂੰ ਦਿੱਲੀ ਤੋਂ ਆਉਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਵੀ ਜਾਂਚ ਕੀਤੀ ਗਈ, ਜਿਸ 'ਚ ਦਿੱਲੀ ਤੋਂ ਆਏ ਇਕ ਯਾਤਰੀ 'ਚ ਮੌਂਕੀ-ਪਾਕਸ ਦੇ ਲੱਛਣ ਦਿਖਾਈ ਦਿੱਤੇ। ਵਿਅਕਤੀ ਨੂੰ ਤੁਰੰਤ ਹੋਰ ਯਾਤਰੀਆਂ ਤੋਂ ਵੱਖ ਕਰ ਕੇ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ ਗਿਆ।