ਮੋਰਿੰਡਾ, 4 ਅਗਸਤ ( ਭਟੋਆ )
ਅੰਡਰ-17 ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਭਾਰਤੀ ਪਹਿਲਵਾਨ ਜਸਪੂਰਨ ਸਿੰਘ ਦਾ ਪਿੰਡ ਢੰਗਰਾਲੀ ਦੀ ਗ੍ਰਾਮ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਢੰਗਰਾਲੀ ਦੇ ਸਰਪੰਚ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਇਟਲੀ ਦੇ ਸ਼ਹਿਰ ਰੋਮ ਵਿਖੇ ਹੋ ਰਹੀ ਅੰਡਰ-17 ਕੁਸ਼ਤੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਿਲ ਕਰਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪੂਰਨ ਸਿੰਘ ਨੇ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਇਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਕਾਫੀ ਪ੍ਰੇਰਨਾ ਮਿਲੇਗੀ।