ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿੱਕ ਬਿਓਰੋ :
ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਸੁਧੀਰ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਪੈਰਾ ਪਾਵਰਲਿਫਟਿੰਗ ਈਵੈਂਟ ਦੇ ਪੁਰਸ਼ਾਂ ਦੇ ਹੈਵੀਵੇਟ ਫਾਈਨਲ ਵਿੱਚ ਸੁਧੀਰ ਨੇ ਇਤਿਹਾਸ ਰਚਦਾ ਹੋਏ ਭਾਰਤ ਲਈ ਸੋਨ ਤਗਮਾ ਜਿੱਤਿਆ ਹੈ। ਪੈਰਾ ਪਾਵਰਲਿਫਟਿੰਗ ਈਵੈਂਟ ਵਿੱਚ ਸੋਨ ਤਗਮਾ ਜਿੱਤਣ ਵਾਲਾ ਸੁਧੀਰ ਪਹਿਲਾ ਭਾਰਤੀ ਖਿਡਾਰੀ ਹੈ। ਉਸਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 134.5 ਦੇ ਰਿਕਾਰਡ ਸਕੋਰ ਨਾਲ 212 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ ਹੈ।