ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਪੰਜਾਬ ਖੇਡ ਮੇਲਾ 29 ਅਗਸਤ ਤੋਂ ਸ਼ੁਰੂ ਕੀਤਾ ਜਾਵੇਗਾ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਉਤੇ 29 ਅਗਸਤ ਤੋਂ ਖੇਡ ਮੇਲਾ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਖੇਡ ਮੇਲਾ ਕਦੇ ਨਹੀਂ ਹੋਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਦੇ ਲਈ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ, ਜੋ 11 ਅਗਸਤ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਮੇਲੇ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਵਿੱਚ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਦਾ ਖਿਡਾਰੀ ਹਿੱਸਾ ਲੈਣ ਤੋਂ ਨਹੀਂ ਰਹੇਗਾ।