Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਅਜਾਦੀ ਦਿਵਸ ਮੌਕੇ ਜਨਤਾ ਨੂੰ ਸਮਰਪਿਤ ਕੀਤੀਆਂ ਜਾਣਗੀਆਂ 100 ਆਮ ਆਦਮੀ ਕਲੀਨਿਕਾਂ : ਚੇਤਨ ਸਿੰਘ ਜੌੜਾਮਾਜਰਾ

Updated on Friday, August 12, 2022 15:34 PM IST

 
ਕਲੀਨਿਕਾਂ ਚ ਸਾਜ਼ੋ-ਸਾਮਾਨ ਤੇ ਸਟਾਫ਼ ਯਕੀਨੀ ਬਣਾਇਆ ਜਾਵੇਗਾ : ਸਿਹਤ ਮੰਤਰੀ 
 
ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਹੀ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ
 
ਚੰਡੀਗੜ੍ਹ, 12 ਅਗਸਤ: ਦੇਸ਼ ਕਲਿੱਕ ਬਿਓਰੋ
 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਅਜਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
 
ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।
 
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ 'ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
 
ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਵੀਡੀਓ

ਹੋਰ
Have something to say? Post your comment
X