Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਗਿੱਪੀ ਗਰੇਵਾਲ ਦੀ ਨਵੀਂ ਕਾਮੇਡੀ ਭਰਪੂਰ ਮਨੋਰੰਜਕ ਫਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

Updated on Tuesday, August 23, 2022 14:06 PM IST

 -ਸੁਰਜੀਤ ਜੱਸਲ -
 
ਚੰਡੀਗੜ੍ਹ: 23 ਅਗਸਤ
 
ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆਂ ਹੈ। 2 ਸਤੰਬਰ ਨੂੰ ਰਿਲੀਜ਼ ਹੋ ਰਹੀ
 
ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਵਿੱਚ ਸੋਸਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ  ਕਿਨਾਰੇ ਖੜ੍ਹਾ ਹੈ। ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸੋਸਲ ਮੀਡੀਆ ਦੇ ਰਾਹੇ ਤੁਰੇ ਲੋਕਾ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਮੁੁੱਖ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਵੀ ਅਹਿਮ ਕਿਰਦਾਰਾਂ ਵਿਚ ਨਜ਼ਰ ਆਉਣਗੇ। 
 
ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ  ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। 
                         -ਸੁਰਜੀਤ ਜੱਸਲ  9814607737

ਵੀਡੀਓ

ਹੋਰ
Have something to say? Post your comment
X