ਨਵੀਂ ਦਿੱਲੀ: 25 ਅਗਸਤ, ਦੇਸ਼ ਕਲਿੱਕ ਬਿਓਰੋ
ਦਿਲ ਦੇ ਦੌਰੇ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ 15 ਦਿਨਾਂ ਬਾਅਦ ਅੱਜ ਹੋਸ਼ ਆਇਆ ਹੈ। ਏਮਜ਼ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 10 ਅਗਸਤ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਸੇ ਦਿਨ ਤੋਂ ਬੇਹੋਸ਼ੀ ਦੀ ਹਾਲਤ ‘ਚ ਸਨ। ਪੰਦਰਾਂ ਦਿਨਾਂ ਬਾਅਦ ਅੱਜ ਹੋਸ਼ ਵਿੱਚ ਆ ਗਏ ਹਨ।