Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਗਰਦਨ ਦੀ ਗੰਭੀਰ ਸੱਟ ਵਾਲੇ ਮਰੀਜ਼ ਦੀ ਬਚਾਈ ਜਾਨ

Updated on Thursday, August 25, 2022 20:46 PM IST

 ਪਟਿਆਲਾ, 25 ਅਗਸਤ:ਦੇਸ਼ ਕਲਿੱਕ ਬਿਓਰੋ
 ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਗਰਦਨ 'ਤੇ ਗੰਭੀਰ ਸੱਟ ਲੱਗਣ ਤੋਂ ਪੀੜਤ ਮਰੀਜ਼ ਦੀ ਜਾਨ ਬਚਾਈ ਹੈ। ਇਨ੍ਹਾਂ ਡਾਕਟਰਾਂ ਨੇ ਇੱਕ ਨੌਜਵਾਨ, ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਇਥੇ ਦਾਖਲ ਹੋਇਆ ਸੀ, ਨੂੰ ਬਚਾਉਣ ਲਈ ਉਸਦੀ ਐਮਰਜੈਂਸੀ ਸਰਜਰੀ ਸਫਲਤਾਪੂਰਵਕ ਕੀਤੀ। ਇਸ ਮਰੀਜ਼ ਦੀ ਗਰਦਨ 'ਤੇ ਸੱਟ ਲੱਗਣ ਕਾਰਨ ਇਸਦੀ ਵਿੰਡ ਪਾਈਪ ਵਿੱਚ ਕਈ ਥਾਵਾਂ 'ਤੇ ਸੱਟ ਲੱਗੀ ਸੀ ਤੇ ਇਸਨੂੰ ਨੱਕ ਕੰਨ ਗਲੇ ਦੀ  ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀ ਅਤੇ  ਇਸ ਗੁੰਝਲਦਾਰ ਕੇਸ ਵਿਚ ਮਰੀਜ਼ ਦਾ ਵੱਡੇ ਪੱਧਰ 'ਤੇ ਖੂਨ ਵਹਿ ਰਿਹਾ ਸੀ। ਈ ਐਨ ਟੀ ਵਿਭਾਗ ਦੇ ਮੁਖੀ ਡਾ. ਸੰਜੀਵ ਭਗਤ, ਡਾ. ਦਿਨੇਸ਼ ਕੁਮਾਰ ਸ਼ਰਮਾ, ਡਾ. ਵਿਸ਼ਵ ਯਾਦਵ ਅਤੇ ਸੀਨੀਅਰ ਰੈਜ਼ੀਡੈਂਟ ਡਾ. ਅੰਕਿਤਾ ਅਗਰਵਾਲ ਦੀ ਅਗਵਾਈ ਵਿੱਚ ਈਐਨਟੀ ਸਰਜਨਾਂ ਦੀ ਟੀਮ ਨੇ ਗੰਭੀਰ ਜ਼ਖ਼ਮੀ ਗਰਦਨ ਅਤੇ ਸਾਹ ਨਲੀ ਨੂੰ ਠੀਕ ਕਰਨ ਵਿੱਚ ਤਿੰਨ ਘੰਟੇ ਦਾ ਸਮਾਂ ਲਗਾਇਆ।  ਪਹਿਲਾਂ ਅਜਿਹੇ ਮਰੀਜ਼ਾਂ ਨੂੰ ਇਸ ਗੁੰਝਲਦਾਰ ਸਰਜਰੀ ਲਈ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਜਾਂਦਾ ਸੀ।
 ਮਰੀਜ਼ ਨੂੰ 24 ਘੰਟਿਆਂ ਲਈ ਆਈਸੀਯੂ ਦੇਖਭਾਲ ਦਿੱਤੀ ਗਈ ਅਤੇ ਮਰੀਜ਼ ਠੀਕ ਹੋ ਕੇ ਹੁਣ ਖ਼ਤਰੇ ਤੋਂ ਬਾਹਰ ਹੈ।  ਜ਼ਿਕਰਯੋਗ ਹੈ ਕਿ ਈਐਨਟੀ ਸਰਜਨਾਂ ਦੀ ਇਸੇ ਟੀਮ ਨੇ ਕੋਵਿਡ ਮਹਾਂਮਾਰੀ ਦੌਰਾਨ ਮਿਓਕਰੋਮਾਈਕੋਸਿਸ  (ਕਾਲੀ ਉੱਲੀ) ਦੇ ਕੇਸਾਂ ਦਾ ਵੀ ਇਲਾਜ਼ ਕੀਤਾ ਸੀ।  ਮੈਡੀਕਲ ਸੁਪਰਡੈਂਟ ਡਾ: ਐਚ.ਐਸ. ਰੇਖੀ ਨੇ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਜਿੰਦਰਾ ਹਸਪਤਾਲ ਅਜਿਹੇ ਗੁੰਝਲਦਾਰ ਕੇਸਾਂ ਨਾਲ ਨਜਿੱਠਣ ਲਈ ਤਿਆਰ ਵੀ ਹੈ ਜੋ ਪਹਿਲਾਂ ਰੈਫਰ ਕਰਕੇ ਪੀ ਜੀ ਆਈ ਜਾਂ ਕਿਤੇ ਹੋਰ ਭੇਜੇ ਜਾਂਦੇ ਸਨ।

ਵੀਡੀਓ

ਹੋਰ
Have something to say? Post your comment
X