ਮੋਰਿੰਡਾ 25 ਅਗਸਤ ( ਭਟੋਆ )
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਜੋਨਲ ਪੱਧਰੀ ਸਕੂਲੀ ਖੇਡਾਂ ਕਰਵਾਈਆਂ ਗਈਆਂ । ਇਨ੍ਹਾਂ ਖੇਡਾਂ ਦਾ ਉਦਘਾਟਨ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਰਦਿਆ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਲਈ ਬਹੁਤ ਜਰੂਰੀ ਹਨ, ਕਿਉਂਕਿ ਖੇਡਾਂ ਹੀ ਸਰੀਰ ਦੀ ਤੰਦਰੁਸਤੀ ਦਾ ਅਹਿਮ ਹਿੱਸਾ ਹਨ ।ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ, ਫੁਟਬਾਲ, ਖੋ - ਖੋ ਅਤੇ ਕਬੱਡੀ ਦੇ ਵੱਖ - ਵੱਖ ਵਰਗਾਂ ਵਿੱਚ ਮੁਕਾਬਲੇ ਕਰਵਾਏ ਗਏ । ਉਨ੍ਹਾਂ ਦੱਸਿਆ ਕਿ ਫੁਟਬਾਲ ਦੇ ਅੰਡਰ 14 ,17 ਅਤੇ 19 ਵਿੱਚ ਸਰਕਾਰੀ ਸਕੂਲ ਲੁਠੇੜੀ ਦੀਆਂ ਲੜਕੀਆਂ ਨੇ ਜਿੱਤ ਹਾਸਲ ਕੀਤੀ ਜੋ ਕਿ ਹੁਣ ਜਿਲ੍ਹਾ ਖੇਡਾਂ ਵਿੱਚ ਹਿੱਸਾ ਲੈਣਗੇ । ਉਨ੍ਹਾਂ ਦੱਸਿਆ ਕਿ ਖੋ - ਖੋ ਦੇ ਅੰਡਰ 14 ਦੇ ਮੁਕਾਬਲੇ ਦੌਰਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਪਹਿਲਾਂ ਸਥਾਨ ਹਾਸਲ ਕੀਤਾ ਤੇ ਪ੍ਰਸਿੰਨੀ ਦੇਵੀ ਆਰੀਆ ਸਕੂਲ ਮੋਰਿੰਡਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਧਨੌਰੀ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ ਕਬੱਡੀ ਅੰਡਰ 14 ਵਰਗ ਵਿੱਚ ਸਰਕਾਰੀ ਮਿਡਲ ਸਕੂਲ ਮੁੰਡੀਆਂ ਨੇ ਪਹਿਲਾਂ ਅਤੇ ਸਰਕਾਰੀ ਹਾਈ ਸਕੂਲ ਤਾਜਪੁਰਾ ਨੇ ਅੰਡਰ 17 ਅਤੇ 19 ਵਿੱਚ ਪਹਿਲਾਂ ਸਥਾਨ ਹਾਸਲ ਕੀਤਾ । ਵਾਲੀਬਾਲ ਦੇ ਮੁਕਾਬਲੇ ਦੌਰਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਪਹਿਲਾਂ ਸਥਾਨ ਹਾਸਲ ਕੀਤਾ । ਇਸ ਮੌਕੇ ਪਰਮਜੀਤ ਸਿੰਘ, ਅਮਨਦੀਪ ਸਿੰਘ, ਜੈ ਪ੍ਰਕਾਸ, ਅਮਨਦੀਪ ਕੌਰ, ਰਵਿੰਦਰ ਕੁਮਾਰ, ਮਧੂ ਬਾਲਾ , ਸੁਰੀਨਾ ਰਾਏ , ਹਰਿੰਦਰ ਕੁਮਾਰ ਅਤੇ ਗੁਰਨਾਮ ਸਿੰਘ ਆਦਿ ਹਾਜਰ ਸਨ ।