ਨਵੀਂ ਦਿੱਲੀ,29 ਅਗਸਤ,ਦੇਸ਼ ਕਲਿਕ ਬਿਊਰੋ:
ਰਾਜਧਾਨੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਵਿਚਕਾਰ ਸਿਆਸੀ ਜੰਗ ਜਾਰੀ ਹੈ। ਇਸੇ ਦਾ ਨਿਤੀਜਾ ਹੈ ਕਿ ਅੱਜ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਧਾਨ ਸਭਾ ਵਿੱਚ ਵਿਸ਼ਵਾਸ਼ ਦਾ ਮਤਾ ਪੇਸ਼ ਕਰਨਗੇ। ਹਾਲਾਂਕਿ ਇਸ ਦੌਰਾਨ ਹੰਗਾਮਾ ਹੋਣ ਦੇ ਵੀ ਆਸਾਰ ਹਨ। ਕੇਜਰੀਵਾਲ ਨੇ ਇਲਜ਼ਾਮ ਲਾਇਆ ਸੀ ਕਿ ਦਿੱਲੀ 'ਚ ‘ਆਪ’ ਸਰਕਾਰ ਨੂੰ ਗਿਰਾਉਣ ਲਈ ਭਾਜਪਾ ਨੇ ਵਿਧਾਇਕਾਂ ਨੂੰ 20-20 ਕਰੋੜ ਦਾ ਆਫਰ ਦਿੱਤਾ ਹੈ। ਇਸ ਲਈ ਉਹ ਵਿਸ਼ਵਾਸ਼ ਮਤਾ ਪੇਸ਼ ਕਰਨਗੇ।ਸ਼ੁੱਕਰਵਾਰ 26 ਅਗਸਤ ਨੂੰ ਦਿੱਲੀ ਦੇ ਵਿਧਾਨ ਸਭਾ ਸੈਸ਼ਨ ਵਿੱਚ ਵੀ ਜ਼ੋਰਦਾਰ ਹੰਗਾਮਾ ਹੋਇਆ ਸੀ। ਸੈਸ਼ਨ ਦੇ ਦੌਰਾਨ ਸਦਨ ਦੀ ਕਾਰਵਾਈ ਰਿਕਾਰਡ ਕਰਨ ਕਾਰਨ ਭਾਜਪਾ ਦੇ ਵਿਧਾਇਕਾਂ ਨੂੰ ਮਾਰਸ਼ਲ ਤਹਿਤ ਬਾਹਰ ਕਰ ਦਿੱਤਾ ਗਿਆ ਸੀ। ਹਾਲਾਂਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 62 ਵਿਧਾਇਕ ਹਨ, ਜਦੋਂ ਕਿ ਭਾਜਪਾ ਦੇ ਸਿਰਫ਼ ਅੱਠ। ਇਸ ਲਈ ਵਿਸ਼ਵਾਸ ਮਤਾ ਆਸਾਨੀ ਨਾਲ ਪਾਸ ਹੋਣ ਦੀ ਸੰਭਾਵਨਾ ਹੈ।