ਮੋਰਿੰਡਾ 29 ਅਗਸਤ ( ਭਟੋਆ )
ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਹਾਕੀ ਦੇ ਮਹਾਨ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ ਗਿਆ ।(MOREPIC1)
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ 6 ਕਿਲੋਮੀਟਰ ਦੌੜ ਦੇ ਕਰਾਸ ਕੰਟਰੀ ਮੁਕਾਬਲੇ ਕਰਵਾਏ ਗਏ , ਜਿਨ੍ਹਾਂ ਵਿਚ 75 ਵਿਦਿਆਰਥਣਾਂ ਨੇ ਭਾਗ ਲਿਆ । ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਇਸ ਦੌੜ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਦੌੜ ਵਿੱਚ ਕੁਲਵੀਰ ਕੌਰ ਨੇ ਪਹਿਲਾ ,ਸਿਮਰਨ ਕੌਰ ਨੇ ਦੂਜਾ ਅਤੇ ਦਸਮੇਸ਼ ਹੈਂਡਬਾਲ ਕਲੱਬ ਮੋਰਿੰਡਾ ਦੀ ਕੁਲਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।ਪ੍ਰਿੰਸੀਪਲ ਪੁਸ਼ਪਿੰਦਰ ਕੌਰ ਅਨੁਸਾਰ ਦੌੜ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਜਥੇਦਾਰ ਹਰਬੰਸ ਸਿੰਘ ਕੰਧੋਲਾ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ । ਇਸ ਮੌਕੇ ਤੇ ਕਾਲਜ ਦੀਆਂ ਵਿਦਿਆਰਥਣਾਂ ਰਜਨੀਸ਼ ਧਾਰੀਵਾਲ ਅਤੇ ਅੰਮ੍ਰਿਤ ਕੌਰ ਨੇ ਭਾਰਤੀ ਹਾਕੀ ਦੇ ਮਰਹੂਮ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ ।ਆਪਣੇ ਸੰਬੋਧਨ ਵਿੱਚ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਦਿਮਾਗ ਦੇ ਨਾਲ ਨਾਲ ਸਰੀਰ ਵੀ ਨਰੋਆ ਰਹੇ । ਉਨ੍ਹਾਂ ਹਾਕੀ ਦੇ ਮਹਾਨ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਕਰਾਸ ਕੰਟਰੀ ਮੁਕਾਬਲੇ ਕਰਾਉਣ ਲਈ ਸਰੀਰਕ ਸਿੱਖਿਆ ਵਿਭਾਗ ਦੀ ਪ੍ਰੋਫੈਸਰ ਹਰਬੰਸ ਕੌਰ ਤੇ ਡਾ ਸਰਵਜੀਤ ਕੌਰ ਨੂੰ ਵਧਾਈ ਦਿੱਤੀ ।
ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਕਰਦਿਆਂ ਪ੍ਰੋ ਮਨਜੀਤ ਕੌਰ ਨੇ ਉਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੁਕਾਬਲੇ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਇਆ ।
ਇਸ ਮੌਕੇ ਹੋਰਨਾਂ ਤੋਂ ਬਿਨਾਂ ਦਸਮੇਸ਼ ਹੈਂਡਬਾਲ ਕਲੱਬ ਦੇ ਸੈਕਟਰੀ ਰਾਜੇਸ਼ ਕੁਮਾਰ ਛੰਮਾਂ ,ਸ੍ਰੀ ਲਛਮਣ ਮੱਟੂ ,ਅਨਮੋਲ ਸਿੰਘ ਤੇ ਉਨ੍ਹਾਂ ਦੀ ਟੀਮ ,ਸੂਬੇਦਾਰ ਕੇਸਰ ਸਿੰਘ ,ਕਾਲਜ ਦੀਆਂ ਪੁਰਾਣੀਆਂ ਖਿਡਾਰਨਾਂ ਸੁਨੀਤਾ, ਜਗਜੀਤ ਕੌਰ ਅਮਨਦੀਪ ਕੌਰ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ ।