ਨਵੀਂ ਦਿੱਲੀ: 1 ਸਤੰਬਰ, ਦੇਸ਼ ਕਲਿੱਕ ਬਿਓਰੋ
ਐਲਪੀਜੀ ਖਪਤਕਾਰਾਂ ਲਈ ਇੱਕ ਰਾਹਤ ਭਰੀ ਖਬਰ ਹੈ। ਇੰਡੀਅਨ ਆਇਲ ਕੰਪਨੀ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਅੱਜ ਤੋਂ LPG ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ। ਇੰਡੀਅਨ ਆਇਲ ਦੁਆਰਾ ਵੀਰਵਾਰ, 1 ਸਤੰਬਰ 2022 ਨੂੰ ਐਲਪੀਜੀ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ।ਇਸ ਦੇ ਮੁਤਾਬਕ ਇੰਡੇਨ ਦਾ ਸਿਲੰਡਰ ਦਿੱਲੀ 'ਚ 91.50 ਰੁਪਏ, ਕੋਲਕਾਤਾ 'ਚ 100 ਰੁਪਏ, ਮੁੰਬਈ 'ਚ 92.50 ਰੁਪਏ ਅਤੇ ਚੇਨਈ 'ਚ 96 ਰੁਪਏ ਸਸਤਾ ਹੋ ਗਿਆ ਹੈ। ਕੀਮਤ ਵਿੱਚ ਇਹ ਕਟੌਤੀ ਪੂਰੇ ਦੇਸ਼ ਵਿੱਚ ਲਾਗੂ ਹੋਵੇਗੀ।
ਭਾਵੈਜ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ । ਪਰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਪੰਜਵੇਂ ਮਹੀਨੇ ਗਿਰਾਵਟ ਆਈ ਹੈ। ਇਸ ਕਟੌਤੀ ਨਾਲ ਇਹ ਸਿਲੰਡਰ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਘੱਟ ਕੀਮਤ 'ਤੇ ਉਪਲਬਧ ਹੋਵੇਗਾ।