Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਮਾਰਿਆ ਜ਼ੋਰਦਾਰ ਹੰਭਲਾ: ਅਮਨ ਅਰੋੜਾ

Updated on Thursday, September 01, 2022 15:48 PM IST

 
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਹੋਇਆ ਸ਼ਾਨਦਾਰ ਆਗ਼ਾਜ਼
 
ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਭਰਾਜ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਸ਼ਖਸੀਅਤਾਂ ਨੇ ਪ੍ਰਦਰਸ਼ਨੀ ਦੌੜ ਵਿੱਚ ਹਿੱਸਾ ਲੈ ਕੇ ਖਿਡਾਰੀਆਂ ’ਚ ਭਰਿਆ ਜੋਸ਼
 
ਪਦਮ ਸ਼੍ਰੀ ਐਵਾਰਡੀ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਕੀਤੀ ਸ਼ਿਰਕਤ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 1 ਸਤੰਬਰ,2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਪਹਿਲਕਦਮੀ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਸਮਾਜ ਦੇ ਹਰ ਵਰਗ ’ਚ ਪ੍ਰਫ਼ੁੱਲਿਤ ਕਰਨ ਲਈ ਜ਼ੋਰਦਾਰ ਹੰਭਲਾ ਮਾਰਿਆ ਗਿਆ ਹੈ ਜੋ ਕਿ ਪਿਛਲੇ ਕਈ ਦਹਾਕਿਆਂ ਤੋਂ ਅਣਗੌਲਿਆ ਹੋਇਆ ਸੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਨੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਬਲਾਕ ਪੱਧਰ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਆਗ਼ਾਜ਼ ਕਰਨ ਲਈ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਨ ਦੌਰਾਨ ਕੀਤਾ।
 
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਸਮੇਤ ਹੋਰਨਾਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ 200 ਮੀਟਰ ਦੀ ਪ੍ਰਦਰਸ਼ਨੀ ਦੌੜ ’ਚ ਹਿੱਸਾ ਲੈ ਕੇ ਖਿਡਾਰੀਆਂ ’ਚ ਜੋਸ਼ ਵੀ ਭਰਿਆ। ਖੇਡਾਂ ਦੇ ਆਗਾਜ਼ ਮੌਕੇ ਪਦਮ ਸ਼੍ਰੀ ਐਵਾਰਡੀ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ।
 
ਸਮਾਗਮ ਦੌਰਾਨ ਖਿਡਾਰੀਆਂ ਤੇ ਸੰਗਰੂਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਗਭਗ 2 ਮਹੀਨੇ ਚੱਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਸ਼ੁਰੂ ਹੋ ਕੇ ਜ਼ਿਲਾ ਪੱਧਰ ਤੇ ਫਿਰ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਇਨਾਮ ਵੀ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਨਾਂ ਖੇਡਾਂ ’ਚ ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ’ਤੇ ਖੇਡੀਆਂ ਜਾਣ ਵਾਲੀਆਂ ਗੇਮਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਨਾਂ ਖੇਡਾਂ ਰਾਹੀਂ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਨਵੀਂ ਦਿਸ਼ਾ ਮਿਲੇਗੀ ਕਿਉਕਿ ਇਨਾਂ ਜ਼ਰੀਏ ਖਿਡਾਰੀਆਂ ਦੀ ਪ੍ਰਤਿਭਾ ਨੂੰ ਤਰਾਸ਼ਣ ਦਾ ਮੌਕਾ ਮਿਲੇਗਾ। ਸ਼੍ਰੀ ਅਰੋੜਾ ਨੇ ਕਿਹਾ ਕਿ ਦੋ ਮਹੀਨਿਆਂ ਮਗਰੋਂ ਜਦੋਂ ਇਹ ਖੇਡ ਕੁੰਭ ਸਮਾਪਤ ਹੋਵੇਗਾ ਤਾਂ ਉਦੋਂ ਖਿਡਾਰੀਆਂ ਅੰਦਰ ਯਕੀਨੀ ਤੌਰ ’ਤੇ ਇੱਕ ਨਵਾਂ ਜੋਸ਼ ਤੇ ਜਜ਼ਬਾ ਦੇਖਣ ਨੂੰ ਮਿਲੇਗਾ ਜਿਸ ਨਾਲ ਆਉਣ ਵਾਲੇ ਸਮੇਂ ਅੰਦਰ ਸੂਬੇ ਦੇ ਵੱਡੀ ਗਿਣਤੀ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਵਿਲੱਖਣ ਪ੍ਰਾਪਤੀਆਂ ਦਰਜ ਕਰਨਗੇ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਜ਼ਿਲੇ ਨੇ ਹਰ ਖੇਤਰ ’ਚ ਆਪਣਾ ਲੋਹਾ ਮਨਵਾਇਆ ਹੈ ਅਤੇ ਉਨਾਂ ਨੂੰ ਯਕੀਨ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਵੀ ਜ਼ਿਲੇ ਦੇ ਖਿਡਾਰੀ ਸਭ ਤੋਂ ਮੋਹਰੀ ਰਹਿਣਗੇ। ਉਨਾਂ ਕਿਹਾ ਕਿ ਇਨਾਂ ਖੇਡਾਂ ਜ਼ਰੀਏ ਪੰਜਾਬ ਨੂੰ ਓਲੰਪਿਕ ਸਮੇਤ ਹੋਰਨਾਂ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ’ਚ ਮਾਅਰਕੇ ਮਾਰਨ ਵਾਲੇ ਖਿਡਾਰੀ ਤਿਆਰ ਕਰਨ ’ਚ ਮਦਦ ਮਿਲੇਗੀ। ਉਨਾਂ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਉਤਸ਼ਾਹਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਨਾਮਵਰ ਖਿਡਾਰੀਆਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਰੋਲਰ ਸਕੇਟਿੰਗ ਦੀ ਖਿਡਾਰਨ ਨਵਨੀਤ ਕੌਰ ਨੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੋਗਾ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਜਿਮਨਾਸਟਿਕ ਦੇ ਕਰਤਬਾਂ ਅਤੇ ਗੱਤਕੇ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਦੇ ਮਨਾਂ ’ਤੇ ਪ੍ਰਭਾਵ ਪਾਇਆ। ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਸ਼ਾਨਦਾਰ ਰਹੀ। ਮੁੱਖ ਮਹਿਮਾਨ ਦੀ ਤਰਫੋਂ ਗੁਬਾਰੇ ਛੱਡਣ ਦੀ ਰਸਮ ਅਦਾ ਕੀਤੀ ਗਈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ ਜੁਡੀਸ਼ੀਅਲ ਮੈਜਿਸਟਰੇਟ ਜੀ.ਐਸ ਸੇਖੋਂ, ਸਿਵਲ ਜੱਜ ਸੀਨੀਅਰ ਡਵੀਜ਼ਨ ਐਚ.ਐਸ ਸਿੰਧੀਆ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਕੁਮਾਰ ਜੈਨ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X