ਨਵੀਂ ਦਿੱਲੀ, 2 ਸਤੰਬਰ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਵਿੱਚ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅਰਾਵਲੀ ਜਿਲ੍ਹੇ ਦੇ ਮਾਲਪੁਰ ਨੇੜੇ ਇਕ ਇਨੌਵਾ ਕਾਰ ਨੇ 7 ਲੋਕਾਂ ਨੂੰ ਕੁਚਲ ਦਿੱਤਾ। 7 ਵਿਅਕਤੀ ਪੈਦਲ ਅੰਬਾਜੀ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਨੌਵਾ ਦਾ ਡਰਾਈਵਰ ਉਨੀਂਦਰਾ ਸੀ, ਇਸ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਕਾਰ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।